ਸਨਾਤਨ ਧਰਮ ਵਿੱਚ ਵਾਸਤੂ ਸ਼ਾਸਤਰ ਦਾ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਜੇਕਰ ਵਾਸਤੂ ਸ਼ਾਸਤਰ ਵਿੱਚ ਦੱਸੇ ਗਏ ਨਿਯਮਾਂ ਦਾ ਸਹੀ ਢੰਗ ਨਾਲ ਪਾਲਣ ਕੀਤਾ ਜਾਵੇ ਤਾਂ ਵਿਅਕਤੀ ਦਾ ਜੀਵਨ ਖੁਸ਼ਹਾਲ ਹੋ ਸਕਦਾ ਹੈ।
ਵਾਸਤੂ ਸ਼ਾਸਤਰ ਵਿੱਚ ਦਿਸ਼ਾਵਾਂ ਨੂੰ ਬਹੁਤ ਮਹੱਤਵਪੂਰਨ ਮੰਨਿਆ ਗਿਆ ਹੈ। ਕਿਹਾ ਜਾਂਦਾ ਹੈ ਕਿ ਭੋਜਨ ਕਰਦੇ ਸਮੇਂ ਵਿਅਕਤੀ ਨੂੰ ਹਮੇਸ਼ਾ ਉੱਤਰ ਜਾਂ ਪੂਰਬ ਵੱਲ ਮੂੰਹ ਕਰਕੇ ਬੈਠਣਾ ਚਾਹੀਦਾ ਹੈ।
ਡਾਇਨਿੰਗ ਟੇਬਲ ਹੈ ਤਾਂ ਉਸ ਨੂੰ ਕਦੇ ਵੀ ਖਾਲੀ ਨਹੀਂ ਰੱਖਣਾ ਚਾਹੀਦਾ। ਫਲ ਅਤੇ ਖਾਣ-ਪੀਣ ਦੀਆਂ ਚੀਜ਼ਾਂ ਨੂੰ ਹਮੇਸ਼ਾ ਡਾਇਨਿੰਗ ਟੇਬਲ 'ਤੇ ਰੱਖਣਾ ਚਾਹੀਦਾ ਹੈ।
ਬਿਸਤਰ 'ਤੇ ਬੈਠ ਕੇ ਕਦੇ ਵੀ ਭੋਜਨ ਨਹੀਂ ਖਾਣਾ ਚਾਹੀਦਾ ਹੈ। ਇਸ ਨਾਲ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ ਅਤੇ ਵਿਅਕਤੀ ਦਾ ਕਰਜ਼ਾ ਵੀ ਵੱਧ ਸਕਦਾ ਹੈ। ਇਸ ਦੇ ਨਾਲ ਹੀ ਸਮੱਸਿਆਵਾਂ ਵੀ ਪੈਦਾ ਹੋਣ ਲੱਗਦੀਆਂ ਹਨ।
ਰਾਤ ਨੂੰ ਖਾਣਾ ਖਾਣ ਤੋਂ ਬਾਅਦ ਕਦੇ ਵੀ ਰਸੋਈ ਵਿਚ ਖਾਲੀ ਬਰਤਨ ਨਹੀਂ ਰੱਖਣੇ ਚਾਹੀਦੇ। ਮੰਨਿਆ ਜਾਂਦਾ ਹੈ ਕਿ ਇਸ ਨਾਲ ਮਾਂ ਅੰਨਪੂਰਨਾ ਅਤੇ ਮਾਤਾ ਲਕਸ਼ਮੀ ਨੂੰ ਵੀ ਗੁੱਸਾ ਆ ਸਕਦਾ ਹੈ।