ਗਰਮੀਆਂ ਦੇ ਮੌਸਮ ਵਿੱਚ ਨਿੰਬੂ ਪਾਣੀ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ-ਨਾਲ ਇਹ ਤੁਹਾਨੂੰ ਤਰੋਤਾਜ਼ਾ ਰੱਖਣ 'ਚ ਵੀ ਮਦਦਗਾਰ ਹੈ।
ਨਿੰਬੂ 'ਚ ਵਿਟਾਮਿਨ-ਸੀ, ਵਿਟਾਮਿਨ-ਈ, ਵਿਟਾਮਿਨ-ਬੀ-6, ਫੋਲੇਟ, ਥਿਆਮਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਇੰਨੇ ਗੁਣ ਹੋਣ ਦੇ ਬਾਵਜੂਦ ਜੇ ਤੁਸੀਂ ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੈ।
ਖਾਲੀ ਪੇਟ ਸ਼ਹਿਦ ਦੇ ਨਾਲ ਨਿੰਬੂ ਪਾਣੀ ਪੀਣ ਨਾਲ ਪਾਚਨ ਕਿਰਿਆ ਵਿੱਚ ਮਦਦ ਮਿਲਦੀ ਹੈ। ਹਾਲਾਂਕਿ ਇਸ ਡਰਿੰਕ ਦੇ ਜ਼ਿਆਦਾ ਸੇਵਨ ਨਾਲ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕਰਨ ਨਾਲ ਦੰਦਾਂ ਵਿੱਚ ਝਰਨਾਹਟ ਹੋ ਸਕਦੀ ਹੈ। ਇਸ ਨਾਲ ਦੰਦਾਂ ਦੇ ਸੜਨ ਦੀ ਸਮੱਸਿਆ ਵੀ ਹੋ ਸਕਦੀ ਹੈ।
ਕੀ ਤੁਸੀਂ ਜਾਣਦੇ ਹੋ ਕਿ ਨਿੰਬੂ ਦਾ ਰਸ ਸਿੱਧੇ ਵਾਲਾਂ ਵਿੱਚ ਲਗਾਉਣ ਨਾਲ ਤੁਹਾਡੇ ਵਾਲ ਸੁੱਕੇ ਤੇ ਸਲੇਟੀ ਹੋ ਸਕਦੇ ਹਨ। ਇਸ ਵਿੱਚ ਮੌਜੂਦ ਐਸਿਡਿਕ ਗੁਣ ਵਾਲਾਂ ਨੂੰ ਪ੍ਰਭਾਵਿਤ ਕਰਦੇ ਹਨ।
ਜੇਕਰ ਤੁਸੀਂ ਨਿਯਮਿਤ ਤੌਰ 'ਤੇ ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੀ ਚਮੜੀ ਨੂੰ ਖੁਸ਼ਕ ਬਣਾ ਸਕਦਾ ਹੈ।
ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਤੁਹਾਡੇ ਸਰੀਰ ਵਿੱਚ ਡੀਹਾਈਡ੍ਰੇਸ਼ਨ ਦਾ ਕਾਰਨ ਬਣ ਸਕਦਾ ਹੈ। ਇਸ ਨੂੰ ਜ਼ਿਆਦਾ ਮਾਤਰਾ 'ਚ ਪੀਣ ਨਾਲ ਵਾਰ-ਵਾਰ ਪਿਸ਼ਾਬ ਆਉਣ ਦੀ ਸਮੱਸਿਆ ਹੋ ਸਕਦੀ ਹੈ।