ਹਾਈ ਬਲੱਡ ਪ੍ਰੈਸ਼ਰ ਇੱਕ ਆਮ ਸਿਹਤ ਸਮੱਸਿਆ ਹੈ ਪਰ ਜੇਕਰ ਇਸ ਨੂੰ ਕੰਟਰੋਲ ਨਾ ਕੀਤਾ ਜਾਵੇ ਤਾਂ ਇਹ ਤੁਹਾਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ।
ਅਸਲ ਵਿੱਚ ਹਾਈ ਬਲੱਡ ਪ੍ਰੈਸ਼ਰ ਦਿਲ ਦੀਆਂ ਬਿਮਾਰੀਆਂ ਦਾ ਇੱਕ ਵੱਡਾ ਖਤਰਾ ਹੈ ਜੋ ਹਾਰਟ ਅਟੈਕ ਅਤੇ ਸਟ੍ਰੋਕ ਦਾ ਕਾਰਨ ਬਣ ਸਕਦਾ ਹੈ।
ਬ੍ਰਿਟਿਸ਼ ਹਾਰਟ ਫਾਊਂਡੇਸ਼ਨ ਦੇ ਅਧਿਐਨ ਮੁਤਾਬਕ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਜੋ ਰੋਜ਼ਾਨਾ 250 ਲੀਟਰ ਚੁਕੰਦਰ ਦਾ ਜੂਸ ਪੀਂਦੇ ਹਨ, ਉਨ੍ਹਾਂ ਦਾ ਬਲੱਡ ਪ੍ਰੈਸ਼ਰ ਦਾ ਪੱਧਰ ਆਮ ਸੀਮਾ ਦੇ ਅੰਦਰ ਆ ਗਿਆ।
ਚੁਕੰਦਰ ਵਿੱਚ ਨਾਈਟ੍ਰੇਟ ਨਾਮਕ ਇੱਕ ਕਿਸਮ ਦਾ ਰਸਾਇਣਕ ਤੱਤ ਹੁੰਦਾ ਹੈ। ਇਹ ਨਾਈਟ੍ਰੇਟ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ।
ਇਸ ਖੋਜ ਵਿੱਚ ਕਿਹਾ ਗਿਆ ਹੈ ਕਿ ਨਾਈਟ੍ਰੇਟ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਕਾਰਗਰ ਸਾਬਤ ਹੋ ਸਕਦਾ ਹੈ ਤੇ ਸਭ ਤੋਂ ਵਧੀਆ ਗੱਲ ਇਹ ਹੈ ਕਿ ਅਸੀਂ ਚੁਕੰਦਰ ਤੇ ਹੋਰ ਹਰੀਆਂ ਪੱਤੇਦਾਰ ਸਬਜ਼ੀਆਂ ਤੋਂ ਨਾਈਟ੍ਰੇਟ ਲੈ ਸਕਦੇ ਹਾਂ।
ਹਾਲਾਂਕਿ ਇਹ ਕਿਸੇ ਵੀ ਡਾਕਟਰੀ ਇਲਾਜ ਦਾ ਬਦਲ ਨਹੀਂ ਹੋ ਸਕਦਾ, ਜੇਕਰ ਕੋਈ ਵਿਅਕਤੀ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੈ ਤਾਂ ਇਲਾਜ ਅਤੇ ਦਵਾਈਆਂ ਲਈ ਹਮੇਸ਼ਾ ਆਪਣੇ ਡਾਕਟਰ ਨਾਲ ਗੱਲ ਕਰੋ।