ਕਈ ਲੋਕਾਂ ਦਾ ਮੰਨਣਾ ਹੈ ਕਿ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਗੋਡਿਆਂ ਤੱਕ ਪਾਣੀ ਚਲਾ ਜਾਂਦਾ ਹੈ। ਇਸ ਨਾਲ ਜੋੜਾਂ ਦਾ ਦਰਦ ਵਧ ਸਕਦਾ ਹੈ ਅਤੇ ਗਠੀਆ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਇਸ ਗੱਲ ਦਾ ਕੋਈ ਡਾਕਟਰੀ ਸਬੂਤ ਨਹੀਂ ਹੈ ਕਿ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਗੋਡਿਆਂ ਨੂੰ ਨੁਕਸਾਨ ਹੋ ਸਕਦਾ ਹੈ ਜਾਂ ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ।
ਬੇਸ਼ੱਕ ਤੁਹਾਨੂੰ ਆਰਾਮ ਨਾਲ ਤੇ ਹੌਲੀ-ਹੌਲੀ ਪਾਣੀ ਪੀਣਾ ਚਾਹੀਦਾ ਹੈ। ਪਰ ਕੋਈ ਖੋਜ ਇਹ ਸਾਹਮਣੇ ਨਹੀਂ ਆਈ ਹੈ ਕਿ ਇਸ ਨੂੰ ਖੜ੍ਹੇ ਹੋ ਕੇ ਪੀਣ ਨਾਲ ਗੋਡਿਆਂ ਨੂੰ ਨੁਕਸਾਨ ਹੋ ਸਕਦਾ ਹੈ ਜਾਂ ਜੋੜਾਂ 'ਤੇ ਬੁਰਾ ਪ੍ਰਭਾਵ ਪੈਂਦਾ ਹੈ।
ਅਸੀਂ ਜੋ ਵੀ ਖਾਂਦੇ ਹਾਂ ਉਹ ਭੋਜਨ ਦੀ ਪਾਈਪ ਰਾਹੀਂ ਸਾਡੇ ਪੇਟ ਤੇ ਅੰਤੜੀਆਂ ਤੱਕ ਜਾਂਦੈ, ਬਿਲਕੁਲ ਵੀ ਸੰਭਵ ਨਹੀਂ ਹੈ ਕਿ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਇਹ ਸਿੱਧਾ ਗੋਡਿਆਂ ਤੱਕ ਪਹੁੰਚ ਜਾਵੇ। ਮੈਡੀਕਲ ਸਾਇੰਸ ਇਸ ਨੂੰ ਸਵੀਕਾਰ ਨਹੀਂ ਕਰਦੀ।
ਮਾਹਿਰਾਂ ਦਾ ਕਹਿਣਾ ਹੈ ਕਿ ਇੱਕ ਦਿਨ ਵਿੱਚ 4-5 ਲੀਟਰ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਜੇ ਤੁਸੀਂ ਹਾਈਡ੍ਰੇਸ਼ਨ ਲਈ ਬਹੁਤ ਜ਼ਿਆਦਾ ਪਾਣੀ ਪੀਂਦੇ ਹੋ, ਤਾਂ ਇਸ ਦਾ ਤੁਹਾਡੀ ਸਿਹਤ 'ਤੇ ਵੀ ਬੁਰਾ ਪ੍ਰਭਾਵ ਪੈ ਸਕਦਾ ਹੈ।
ਪਾਣੀ ਹਮੇਸ਼ਾ ਹੌਲੀ-ਹੌਲੀ ਪੀਣਾ ਚਾਹੀਦਾ ਹੈ।ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਅਤੇ ਅੱਧਾ ਘੰਟਾ ਬਾਅਦ ਪਾਣੀ ਪੀਣਾ ਫਾਇਦੇਮੰਦ ਹੁੰਦਾ ਹੈ। ਭੋਜਨ ਦੇ ਨਾਲ ਜਾਂ ਤੁਰੰਤ ਬਾਅਦ ਪਾਣੀ ਪੀਣ ਨਾਲ ਪਾਚਨ ਕਿਰਿਆ ਖਰਾਬ ਹੋ ਸਕਦੀ ਹੈ।