ਭਾਰ ਘਟਾਉਣ ਦੀ ਕੋਸ਼ਿਸ਼ ਕਰਦੇ ਸਮੇਂ ਲੋਕਾਂ ਨੂੰ ਬਹੁਤ ਸਾਰੇ ਸਵਾਲ ਅਤੇ ਮੁਸ਼ਕਲਾਂ ਆਉਂਦੀਆਂ ਹਨ। ਇਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਭਾਰ ਘਟਾਉਣ ਦੇ ਸਫ਼ਰ ਦੌਰਾਨ ਚੌਲਾਂ ਨੂੰ ਖਾਣਾ ਚਾਹੀਦਾ ਹੈ ਜਾਂ ਨਹੀਂ।
ਕੁਝ ਫਿਟਨੈਸ ਟ੍ਰੇਨਰ ਕਹਿੰਦੇ ਹਨ ਕਿ ਹਰ ਖਾਣ ਵਾਲੀ ਚੀਜ਼ ਤੁਹਾਡੇ ਭਾਰ ਘਟਾਉਣ ਦੇ ਸਫ਼ਰ ਦਾ ਜ਼ਰੂਰੀ ਹਿੱਸਾ ਹੈ। ਕਿਉਂਕਿ ਚੌਲ ਜਾਂ ਰੋਟੀ ਭਾਰ ਨਹੀਂ ਵਧਾਉਂਦੇ। ਸਗੋਂ ਭਾਰ ਵਧਣ ਦਾ ਮੁੱਖ ਕਾਰਨ ਜ਼ਿਆਦਾ ਖਾਣਾ ਹੈ।
ਇਹ ਇੱਕ ਤੱਥ ਹੈ ਕਿ ਕਿਸੇ ਵੀ ਚੀਜ਼ ਦਾ ਜ਼ਿਆਦਾ ਸੇਵਨ ਕਰਨ ਨਾਲ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਦੋਂ ਕਿ ਸੰਜਮ ਵਿੱਚ ਖਾਧਾ ਜਾਣ ਵਾਲਾ ਭੋਜਨ ਤੁਹਾਨੂੰ ਲਾਭ ਪਹੁੰਚਾ ਸਕਦਾ ਹੈ।
ਭਾਵੇਂ ਤੁਸੀਂ ਭਾਰ ਘਟਾਉਣ ਦੀ ਇੱਛਾ ਨਹੀਂ ਰੱਖਦੇ, ਤੁਹਾਨੂੰ ਬਿਮਾਰੀਆਂ ਨੂੰ ਦੂਰ ਰੱਖਣ ਲਈ ਹਮੇਸ਼ਾ ਸਰੀਰਕ ਤੌਰ 'ਤੇ ਸਰਗਰਮ ਰਹਿਣਾ ਚਾਹੀਦਾ ਹੈ। ਹਰ ਹਫ਼ਤੇ ਘੱਟੋ-ਘੱਟ 150 ਮਿੰਟ ਦੀ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ।
ਫਲ ਤੇ ਸਬਜ਼ੀਆਂ ਇੱਕ ਸਿਹਤਮੰਦ ਖੁਰਾਕ ਦਾ ਇੱਕ ਵੱਡਾ ਹਿੱਸਾ ਹਨ, ਇਸ ਲਈ ਯਕੀਨੀ ਬਣਾਓ ਕਿ ਜੇ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਤੁਸੀਂ ਜ਼ਿਆਦਾ ਫਲ ਤੇ ਸਬਜ਼ੀਆਂ ਖਾਓ।
ਖੰਡ, ਸੰਤ੍ਰਿਪਤ ਚਰਬੀ ਅਤੇ ਸੋਡੀਅਮ ਵਾਲੇ ਭੋਜਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਭੋਜਨ ਦੀਆਂ ਚੀਜ਼ਾਂ ਜਿਵੇਂ ਸਾਬਤ ਅਨਾਜ, ਪ੍ਰੋਟੀਨ ਤੇ ਡੇਅਰੀ ਉਤਪਾਦ ਤੁਹਾਡੀ ਖੁਰਾਕ ਵਿੱਚ ਸ਼ਾਮਲ ਹੋਣੇ ਚਾਹੀਦੇ ਹਨ।