ਦਹੀਂ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਇਹ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੈ। ਇਸ ਨੂੰ ਖਾਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਹ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਬਹੁਤ ਮਦਦਗਾਰ ਹੈ।
ਦਹੀਂ 'ਚ ਆਇਰਨ, ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਸਿਹਤ ਲਈ ਬਹੁਤ ਜ਼ਰੂਰੀ ਹਨ, ਤੁਸੀਂ ਜਾਣਦੇ ਹੋ ਕਿ ਦਹੀਂ 'ਚ ਕੁਝ ਚੀਜ਼ਾਂ ਮਿਲਾ ਕੇ ਖਾਣ ਨਾਲ ਸਰੀਰ ਨੂੰ ਫਾਇਦਾ ਮਿਲਦੈ।
ਦਹੀਂ ਤੇ ਅਖਰੋਟ ਇਕੱਠੇ ਖਾ ਸਕਦੇ ਹੋ। ਇਸ ਨੂੰ ਖਾਣ ਨਾਲ ਤੁਹਾਡੇ ਸਰੀਰ ਦੀ ਥਕਾਵਟ ਦੂਰ ਹੋ ਸਕਦੀ ਹੈ। ਇਸ ਦੇ ਲਈ ਅਖਰੋਟ, ਬਦਾਮ, ਕਾਜੂ ਜਾਂ ਕਿਸ਼ਮਿਸ਼ ਨੂੰ ਦਹੀਂ 'ਚ ਮਿਲਾ ਕੇ ਖਾ ਸਕਦੇ ਹੋ।
ਦਹੀਂ ਖਾਣ ਨਾਲ ਊਰਜਾ ਮਿਲਦੀ ਹੈ, ਇਸ ਲਈ ਗੁੜ 'ਚ ਮੌਜੂਦ ਪੋਸ਼ਕ ਤੱਤ ਸਰੀਰ ਨੂੰ ਕਈ ਬਿਮਾਰੀਆਂ ਤੋਂ ਦੂਰ ਰੱਖਦੇ ਹਨ। ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦਗਾਰ ਹੈ।
ਜੇਕਰ ਤੁਸੀਂ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਦਹੀਂ 'ਚ ਜੀਰਾ ਮਿਲਾ ਕੇ ਖਾ ਸਕਦੇ ਹੋ। ਇਸ ਦੇ ਲਈ ਜੀਰੇ ਨੂੰ ਭੁੰਨ ਲਓ, ਫਿਰ ਇਸ 'ਚ ਦਹੀਂ ਮਿਲਾ ਕੇ ਖਾਓ।
ਦਹੀਂ ਅਤੇ ਅਜਵਾਇਨ ਨੂੰ ਮਿਲਾ ਕੇ ਖਾਣ ਨਾਲ ਦੰਦਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ। ਇਸ ਤੋਂ ਇਲਾਵਾ ਇਹ ਮੂੰਹ ਦੇ ਛਾਲਿਆਂ ਤੋਂ ਰਾਹਤ ਦਿਵਾਉਣ 'ਚ ਵੀ ਮਦਦ ਕਰਦਾ ਹੈ।