ਮਸ਼ਹੂਰ ਅਦਾਕਾਰ ਨਿਤੇਸ਼ ਪਾਂਡੇ ਦੀ ਮੌਤ, ਜਾਣੋ ਕਾਰਨ
By Neha diwan
2023-05-24, 11:03 IST
punjabijagran.com
Nitesh Pandey Death
ਟੀਵੀ ਅਦਾਕਾਰ ਨਿਤੇਸ਼ ਪਾਂਡੇ ਦਾ 51 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਸ ਨੇ ਸ਼ੋਅ 'ਅਨੁਪਮਾ' 'ਚ ਰੂਪਾਲੀ ਗਾਂਗੁਲੀ ਦੀ ਦੋਸਤ ਦੇਵਿਕਾ ਦੇ ਪਤੀ ਦਾ ਕਿਰਦਾਰ ਨਿਭਾ ਕੇ ਕਾਫੀ ਪ੍ਰਸਿੱਧੀ ਖੱਟੀ।
ਮੌਤ
ਰਿਪੋਰਟਾਂ ਦੀ ਮੰਨੀਏ ਤਾਂ ਨਿਤੇਸ਼ ਨੂੰ ਬੀਤੀ ਰਾਤ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਆਖਰੀ ਸਾਹ ਲਿਆ।
ਕਈ ਵੱਡੇ ਕਲਾਕਾਰਾਂ ਨਾਲ ਕੀਤਾ ਕੰਮ
ਪਰਿਵਾਰ ਵੱਲੋਂ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਪਡੇਟ ਸ਼ੇਅਰ ਨਹੀਂ ਕੀਤੀ ਗਈ ਹੈ। ਨਿਤੇਸ਼ ਪਾਂਡੇ ਨੇ ਸ਼ਾਹਰੁਖ ਖਾਨ ਵਰਗੇ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ।
ਜਨਮ
ਨਿਤੇਸ਼ ਦਾ ਜਨਮ 17 ਜਨਵਰੀ 1973 ਨੂੰ ਮੁੰਬਈ ਵਿਚ ਹੋਇਆ ਸੀ। ਉਹ ਇਕ ਅਦਾਕਾਰ ਦੇ ਨਾਲ-ਨਾਲ ਇਕ ਡਾਇਰੈਕਟਰ ਵਜੋਂ ਵੀ ਪਛਾਣਿਆ ਜਾਂਦਾ ਹੈ। ਉਨ੍ਹਾਂ ਕਈ ਹਿੰਦੀ ਫਿਲਮਾਂ ਤੇ ਟੀਵੀ ਸ਼ੋਅ ਵਿੱਚ ਕੰਮ ਕੀਤਾ।
ਫਿਲਮਾਂ 'ਚ ਕੀਤਾ ਕੰਮ
ਫਿਲਮ 'ਓਮ ਸ਼ਾਂਤੀ ਓਮ' 'ਚ ਉਨ੍ਹਾਂ ਨੇ ਸ਼ਾਹਰੁਖ ਖਾਨ ਦੇ ਅਸਿਸਟੈਂਟ ਦੀ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਉਹ ਬਧਾਈ ਦੋ, ਰੰਗੂਨ, ਹੰਟਰ, ਦਬੰਗ 2, ਬਾਜ਼ੀ, ਮੇਰੇ ਯਾਰ ਕੀ ਸ਼ਾਦੀ ਹੈ, ਮਦਾਰੀ ਵਰਗੀਆਂ ਫਿਲਮਾਂ 'ਚ ਵੀ ਨਜ਼ਰ ਆਏ ਹਨ।
ਚਾਹੁੰਦੇ ਹੋ ਮਾਂ ਲਕਸ਼ਮੀ ਦਾ ਆਸ਼ੀਰਵਾਦ ਤਾਂ ਰੋਜ਼ਾਨਾ ਕਰੋ ਇਹ ਉਪਾਅ
Read More