ਇਕ ਯੁੱਗ ਦਾ ਅੰਤ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ 'ਚ ਦੇਹਾਂਤ
By Neha diwan
2023-04-26, 12:27 IST
punjabijagran.com
ਬਾਬਾ ਬੋਹੜ
ਸਿਆਸਤ ਦੇ ‘ਬਾਬਾ ਬੋਹੜ’ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ।
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ
ਪ੍ਰਕਾਸ਼ ਸਿੰਘ ਬਾਦਲ 1970 ਤੋਂ 1971 ਅਤੇ ਫਿਰ 1977 ਤੋਂ 1980 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ। ਇਸ ਤੋਂ ਬਾਅਦ ਉਹ 1997 ਤੋਂ 2002 ਤਕ ਅਤੇ 2007 ਤੋਂ 2017 ਤਕ ਪੰਜਾਬ ਰਾਜ ਦੇ ਮੁੱਖ ਮੰਤਰੀ ਰਹੇ।
ਜਨਮ
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਨਾਨਕੇ ਪਿੰਡ ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਇਆ ਸੀ।
'ਵੱਡੇ ਬਾਦਲ' ਦੇ ਨਾਂ ਨਾਲ ਸਨ ਮਸ਼ਹੂਰ
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਇਕ ਵਾਰ ਕੇਂਦਰੀ ਮੰਤਰੀ ਰਹੇ ਪ੍ਰਕਾਸ਼ ਸਿੰਘ ਇਸ ਵੇਲੇ ‘ਵੱਡੇ ਬਾਦਲ’ ਵਜੋਂ ਵਧੇਰੇ ਜਾਣੇ ਜਾਂਦੇ ਸਨ।
ਫੋਰਟਿਸ ਹਸਪਤਾਲ
ਪ੍ਰਕਾਸ਼ ਸਿੰਘ ਬਾਦਲ ਨੂੰ 16 ਅਪ੍ਰੈਲ 2023 ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਬ੍ਰੌਨਕਸੀਅਲ ਅਸਥਮਾ ਦੀ ਗੰਭੀਰ ਬਿਮਾਰੀ ਕਾਰਨ ਦਾਖਲ ਕਰਵਾਇਆ ਗਿਆ ਸੀ।
ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਲਿਆ ਆਖਰੀ ਸਾਹ
ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਆਪਣਾ ਆਖਰੀ ਸਾਹ ਲਿਆ
Sachin 50th Birthday: ਸਚਿਨ ਦੇ ਉਹ ਸੱਤ ਰਿਕਾਰਡ ਜਿਨ੍ਹਾਂ ਨੂੰ ਤੋੜਨਾ ਹੈ ਅਸੰਭਵ
Read More