ਖ਼ੁਦ ਨੂੰ ਫਿੱਟ ਰੱਖਣ ਲਈ ਅੱਜ-ਕੱਲ੍ਹ ਹਰ ਕੋਈ ਸਖ਼ਤ ਮਿਹਨਤ ਕਰ ਰਿਹਾ ਹੈ। ਸਲਿੱਮ ਰਹਿਣ ਲਈ ਲੋਕ ਵੱਖ-ਵੱਖ ਉਪਾਅ ਅਪਨਾਉਂਦੇ ਹਨ। ਗ੍ਰੀਨ ਟੀ ਇਹਨਾਂ ਉਪਾਵਾਂ ਵਿੱਚੋਂ ਭਾਰ ਘਟਾਉਣ ਲਈ ਲੋਕਾਂ ਵਿਚ ਪ੍ਰਸਿੱਧ ਹੈ।
ਬਹੁਤ ਸਾਰੇ ਲੋਕ ਜਲਦੀ ਪਤਲਾ ਹੋਣ ਦੀ ਇੱਛਾ ਵਿਚ ਜ਼ਿਆਦਾ ਗ੍ਰੀਨ ਟੀ ਦਾ ਸੇਵਨ ਕਰਦੇ ਰਹਿੰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦਾ ਜ਼ਿਆਦਾ ਸੇਵਨ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।
ਗ੍ਰੀਨ ਟੀ ਵਿਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਜ਼ਿਆਦਾ ਸੇਵਨ ਕਰਦੇ ਹੋ ਤਾਂ ਇਹ ਮੈਲਾਟੋਨਿਨ ਹਾਰਮੋਨ ਦੇ ਸੰਤੁਲਨ ਨੂੰ ਵਿਗਾੜ ਸਕਦੈ ਜਿਸ ਨਾਲ ਨੀਂਦ ’ਚ ਸਮੱਸਿਆ ਆ ਸਕਦੀ ਹੈ।
ਗ੍ਰੀਨ ਟੀ ਦਾ ਜ਼ਿਆਦਾ ਸੇਵਨ ਵੀ ਸਿਰਦਰਦ ਦਾ ਕਾਰਨ ਬਣ ਸਕਦਾ ਹੈ। ਜੇ ਤੁਸੀਂ ਦਿਨ ’ਚ 2 ਤੋਂ 3 ਕੱਪ ਗ੍ਰੀਨ ਟੀ ਪੀ ਰਹੇ ਹੋ ਤਾਂ ਇਹ ਤੁਹਾਡੇ ਲਈ ਨੁਕਸਾਨਦੇਹ ਹੈ। ਜ਼ਿਆਦਾ ਸੇਵਨ ਕਰਨ ਨਾਲ ਮਾਈਗ੍ਰੇਨ ਹੋ ਸਕਦਾ ਹੈ।
ਗ੍ਰੀਨ ਟੀ ’ਚ ਪਾਇਆ ਜਾਣ ਵਾਲਾ ਟੈਨਿਨ ਪੇਟ ’ਚ ਐਸੀਡਿਟੀ ਦੀ ਸਮੱਸਿਆ ਪੈਦਾ ਕਰ ਸਕਦਾ ਹੈ। ਜ਼ਿਆਦਾ ਸੇਵਨ ਕਰਨ ਨਾਲ ਪੇਟ ’ਚ ਜਲਣ, ਗੈਸ, ਐਸੀਡਿਟੀ, ਕਬਜ਼ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।
ਬਹੁਤ ਜ਼ਿਆਦਾ ਗ੍ਰੀਨ ਟੀ ਪੀਣ ਨਾਲ ਸਰੀਰ ਵਿਚ ਆਇਰਨ ਦੀ ਕਮੀ ਹੋ ਸਕਦੀ ਹੈ। ਜ਼ਰੂਰਤ ਤੋਂ ਜ਼ਿਆਦਾ ਗ੍ਰੀਨ ਟੀ ਪੀਣ ਨਾਲ ਸਰੀਰ ’ਚ ਖ਼ੂਨ ਦੀ ਕਮੀ ਹੋ ਸਕਦੀ ਹੈ, ਜਿਸ ਨਾਲ ਅਨੀਮੀਆ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।
ਗ੍ਰੀਨ ਟੀ ਜ਼ਿਆਦਾ ਮਾਤਰਾ ’ਚ ਪੀਣ ਨਾਲ ਤੁਹਾਡੇ ਬਲੱਡ ਪ੍ਰੈਸ਼ਰ ’ਤੇ ਵੀ ਬਹੁਤ ਪ੍ਰਭਾਵ ਪੈਂਦਾ ਹੈ। ਦਰਅਸਲ ਇਸ ਦਾ ਜ਼ਿਆਦਾ ਮਾਤਰਾ ’ਚ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਘੱਟ ਹੋ ਸਕਦਾ ਹੈ।
ਜ਼ਿਆਦਾ ਮਾਤਰਾ ’ਚ ਗ੍ਰੀਨ ਟੀ ਪੀਣ ਨਾਲ ਤੁਹਾਡੀਆਂ ਹੱਡੀਆਂ ਵੀ ਕਮਜ਼ੋਰ ਹੋ ਸਕਦੀਆਂ ਹਨ। ਇਸ ਕਾਰਨ ਓਸਟੀਓਪਰੋਸਿਸ ਵਰਗੀਆਂ ਬਿਮਾਰੀਆਂ ਦੀ ਸੰਭਾਵਨਾ ਵੀ ਕਾਫੀ ਵੱਧ ਜਾਂਦੀ ਹੈ।