ਸਰਦੀਆਂ ਵਿੱਚ ਸਾਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਦਰਅਸਲ ਇਸ ਮੌਸਮ 'ਚ ਜ਼ੁਕਾਮ, ਬੁਖਾਰ ਅਤੇ ਖੰਘ ਨਾਲ ਸਿਹਤ ਖਰਾਬ ਹੋਣ ਦਾ ਡਰ ਬਣਿਆ ਰਹਿੰਦਾ ਹੈ।
ਸਰਦੀਆਂ ਵਿੱਚ ਤਿਲਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਫਾਈਬਰ, ਵਿਟਾਮਿਨ-ਈ, ਕੈਲਸ਼ੀਅਮ, ਪ੍ਰੋਟੀਨ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ।
ਖਜੂਰ ਵਿੱਚ ਵਿਟਾਮਿਨ-ਏ, ਵਿਟਾਮਿਨ-ਬੀ, ਕੈਲਸ਼ੀਅਮ, ਪੋਟਾਸ਼ੀਅਮ ਅਤੇ ਹੋਰ ਵਿਟਾਮਿਨ ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦੇ ਹਨ। ਇਸ ਦਾ ਸੁਭਾਅ ਵੀ ਗਰਮ ਹੁੰਦਾ ਹੈ,
ਆਂਡੇ 'ਚ ਪ੍ਰੋਟੀਨ ਅਤੇ ਹੋਰ ਪੋਸ਼ਕ ਤੱਤ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ। ਸਰਦੀਆਂ ਵਿੱਚ ਆਪਣੇ ਸਰੀਰ ਨੂੰ ਗਰਮ ਰੱਖਣ ਲਈ ਤੁਸੀਂ ਨਾਸ਼ਤੇ ਵਿੱਚ ਆਂਡੇ ਨੂੰ ਸ਼ਾਮਲ ਕਰ ਸਕਦੇ ਹੋ।
ਗੁੜ ਵਿੱਚ ਜ਼ਿੰਕ, ਕੈਲਸ਼ੀਅਮ, ਫਾਸਫੋਰਸ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ 'ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ।
ਅਦਰਕ ਵਿੱਚ ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ। ਜੋ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਸਰਦੀਆਂ ਵਿੱਚ ਤੁਸੀਂ ਸੀਮਤ ਮਾਤਰਾ ਵਿੱਚ ਅਦਰਕ ਦਾ ਸੇਵਨ ਕਰ ਸਕਦੇ ਹੋ।