ਹਾਈ ਬੀਪੀ ਨੂੰ ਕੰਟਰੋਲ ਕਰਦੈ ਨਿੰਬੂ ਪਾਣੀ, ਜਾਣੋ ਇਸਦੇ ਅਣਗਿਣਤ ਫਾਇਦੇ


By Neha diwan30, Aug 2023 04:06 PMpunjabijagran.com

ਨਿੰਬੂ ਪਾਣੀ

ਨਿੰਬੂ ਪਾਣੀ ਇੱਕ ਅਜਿਹਾ ਡਰਿੰਕ ਹੈ ਜਿਸ ਨੂੰ ਲੋਕ ਹਰ ਮੌਸਮ ਵਿੱਚ ਪੀਣਾ ਪਸੰਦ ਕਰਦੇ ਹਨ। ਇਹ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।

ਕਈ ਪੋਸ਼ਕ ਤੱਤਾਂ ਨਾਲ ਭਰਪੂਰ

ਇਸ 'ਚ ਵਿਟਾਮਿਨ ਸੀ, ਐਂਟੀਆਕਸੀਡੈਂਟ, ਪੋਟਾਸ਼ੀਅਮ, ਪ੍ਰੋਟੀਨ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਨੂੰ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ ਅਤੇ ਤੁਸੀਂ ਕਈ ਬੀਮਾਰੀਆਂ ਤੋਂ ਵੀ ਬਚ ਸਕਦੇ ਹੋ।

ਸਰੀਰ ਨੂੰ ਹਾਈਡਰੇਟ ਰੱਖਦਾ ਹੈ

ਸਵੇਰ ਦੀ ਸ਼ੁਰੂਆਤ ਨਿੰਬੂ ਪਾਣੀ ਨਾਲ ਕਰਦੇ ਹੋ ਤਾਂ ਤੁਹਾਡਾ ਸਰੀਰ ਹਾਈਡ੍ਰੇਟ ਰਹਿੰਦਾ ਹੈ। ਇਸ ਨਾਲ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ।

ਵਿਟਾਮਿਨ ਸੀ

ਨਿੰਬੂ ਵਿਟਾਮਿਨ-ਸੀ ਦਾ ਚੰਗਾ ਸਰੋਤ ਹੈ। ਇਹ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ​​ਹੁੰਦੈ ਅਤੇ ਇਨਫੈਕਸ਼ਨਾਂ ਤੇ ਬਿਮਾਰੀਆਂ ਤੋਂ ਬਚ ਸਕਦੇ ਹੋ।

ਭਾਰ ਘਟਾਉਣ ਲਈ ਸਹਾਇਤਾ

ਨਿੰਬੂ ਪਾਣੀ ਵਿੱਚ ਕੈਲੋਰੀ ਦੀ ਮਾਤਰਾ ਘੱਟ ਹੁੰਦੀ ਹੈ, ਜੋ ਭਾਰ ਘਟਾਉਣ ਵਿੱਚ ਮਦਦਗਾਰ ਹੁੰਦੀ ਹੈ। ਇਸ ਤੋਂ ਇਲਾਵਾ ਨਿੰਬੂ 'ਚ ਮੌਜੂਦ ਸਿਟਰਿਕ ਐਸਿਡ ਪਾਚਨ 'ਚ ਮਦਦ ਕਰਦਾ ਹੈ।

ਹਾਈ ਬੀਪੀ ਨੂੰ ਕੰਟਰੋਲ ਕਰੋ

ਜੇਕਰ ਤੁਸੀਂ ਹਾਈ ਬੀਪੀ ਦੇ ਮਰੀਜ਼ ਹੋ ਤਾਂ ਨਿੰਬੂ ਪਾਣੀ ਦਾ ਸੇਵਨ ਤੁਹਾਡੇ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ 'ਚ ਮੌਜੂਦ ਪੋਟਾਸ਼ੀਅਮ ਬੀਪੀ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦਾ ਹੈ।

ਚਮੜੀ ਲਈ ਫਾਇਦੇਮੰਦ

ਨਿੰਬੂ ਪਾਣੀ 'ਚ ਮੌਜੂਦ ਵਿਟਾਮਿਨ ਸੀ ਚਮੜੀ ਨੂੰ ਸਿਹਤਮੰਦ ਰੱਖਦਾ ਹੈ। ਇਹ ਝੁਰੜੀਆਂ ਅਤੇ ਦਾਗ-ਧੱਬਿਆਂ ਨੂੰ ਘਟਾ ਕੇ ਚਮੜੀ ਦੀ ਉਮਰ ਵਧਣ ਤੋਂ ਰੋਕਦਾ ਹੈ।

ਸਹੀ ਸਮਾਂ ਕੀ ਹੈ?

ਨਿੰਬੂ ਪਾਣੀ ਪੀਣ ਦਾ ਸਭ ਤੋਂ ਵਧੀਆ ਸਮਾਂ ਸਵੇਰੇ ਖਾਲੀ ਪੇਟ ਹੈ। ਇਹ ਤੁਹਾਡੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ ਅਤੇ ਪਾਚਨ ਵਿੱਚ ਮਦਦ ਕਰਦਾ ਹੈ।

ਭਾਰ ਘਟਾਉਣ ਲਈ ਲੌਂਗ ਦੀ ਚਾਹ ਇਸ ਤਰ੍ਹਾਂ ਪੀਓ