ਸਿਹਤ ਸੰਬੰਧੀ ਸਮੱਸਿਆਵਾਂ ਨੂੰ ਜੜ੍ਹ ਤੋਂ ਖਤਮ ਕਰ ਦੇਵੇਗਾ ਜੀਰੇ ਦਾ ਪਾਣੀ


By Neha diwan27, Feb 2025 12:32 PMpunjabijagran.com

ਜੀਰੇ ਦਾ ਪਾਣੀ

ਜੀਰੇ ਦਾ ਪਾਣੀ ਇੱਕ ਰਵਾਇਤੀ ਆਯੁਰਵੈਦਿਕ ਪੀਣ ਵਾਲਾ ਪਦਾਰਥ ਹੈ ਜੋ ਜੀਰੇ ਨੂੰ ਪਾਣੀ ਵਿੱਚ ਉਬਾਲ ਕੇ ਜਾਂ ਰਾਤ ਭਰ ਭਿਓ ਕੇ ਤਿਆਰ ਕੀਤਾ ਜਾਂਦਾ ਹੈ।

ਪਾਚਨ ਪ੍ਰਣਾਲੀ ਨੂੰ ਮਜ਼ਬੂਤ ​​ਕਰਨਾ

ਇਹ ਡਰਿੰਕ ਪਾਚਨ ਪ੍ਰਣਾਲੀ ਨੂੰ ਮਜ਼ਬੂਤ ​​ਕਰਨ, ਭਾਰ ਘਟਾਉਣ, ਮੈਟਾਬੋਲਿਜ਼ਮ ਨੂੰ ਵਧਾਉਣ ਤੇ ਸਰੀਰ ਨੂੰ ਡੀਟੌਕਸੀਫਾਈ ਕਰਨ ਵਿੱਚ ਮਦਦਗਾਰ ਮੰਨਿਆ ਜਾਂਦਾ ਹੈ।

ਭਾਰ ਘਟਾਉਣ ਵਿੱਚ ਮਦਦ ਕਰਦੈ

ਜੀਰੇ ਦਾ ਪਾਣੀ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ ਅਤੇ ਸਰੀਰ ਵਿੱਚ ਜਮ੍ਹਾਂ ਵਾਧੂ ਚਰਬੀ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।

ਇਮਿਊਨਿਟੀ ਵਧਾਉਂਦਾ ਹੈ

ਜੀਰੇ ਦੇ ਪਾਣੀ ਵਿੱਚ ਐਂਟੀਆਕਸੀਡੈਂਟ, ਵਿਟਾਮਿਨ ਸੀ ਅਤੇ ਆਇਰਨ ਹੁੰਦਾ ਹੈ, ਜੋ ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ​​ਬਣਾਉਂਦਾ ਹੈ। ਬਿਮਾਰੀਆਂ ਦਾ ਖ਼ਤਰਾ ਘੱਟ ਜਾਂਦਾ ਹੈ।

ਹਾਈਡ੍ਰੇਸ਼ਨ ਅਤੇ ਊਰਜਾ

ਜੀਰੇ ਦਾ ਪਾਣੀ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ ਅਤੇ ਲਿਵਰ ਨੂੰ ਸਾਫ਼ ਕਰਦਾ ਹੈ। ਜੋ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ ਅਤੇ ਊਰਜਾ ਦੇ ਪੱਧਰ ਨੂੰ ਬਣਾਈ ਰੱਖਦਾ ਹੈ।

ਚਮੜੀ ਅਤੇ ਵਾਲਾਂ ਲਈ ਫਾਇਦੇਮੰਦ

ਇਹ ਚਮੜੀ ਦੀ ਚਮਕ ਵਧਾਉਣ ਅਤੇ ਵਾਲਾਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦ ਕਰਦਾ ਹੈ।ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ, ਜਿਸ ਨਾਲ ਸ਼ੂਗਰ ਦੇ ਮਰੀਜ਼ਾਂ ਨੂੰ ਫਾਇਦਾ ਹੁੰਦਾ ਹੈ।

ਕੀ ਤੁਸੀਂ ਵੀ ਤਾਂ ਨਹੀਂ ਖਾ ਰਹੇ ਹੋ ਗਲਤ ਸਮੇਂ 'ਤੇ ਖਾਣਾ