ਪ੍ਰੋਟੀਨ ਦੀ ਕਮੀ ਸਰੀਰ ਵਿਚ ਕਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਇਸ ਦੀ ਕਮੀ ਕਾਰਨ ਮਾਸਪੇਸ਼ੀਆਂ ਪ੍ਰਭਾਵਿਤ ਹੁੰਦੀਆਂ ਹਨ, ਹੱਡੀਆਂ ਕਮਜ਼ੋਰ ਹੁੰਦੀਆਂ ਹਨ।
ਦਾਲ ਪ੍ਰੋਟੀਨ ਦਾ ਚੰਗਾ ਸਰੋਤ ਹੈ। ਮੂੰਗੀ ਦੀ ਦਾਲ 'ਚ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ ਤੇ ਇਹ ਪਾਚਨ ਸ਼ਕਤੀ ਲਈ ਵੀ ਸਹਾਇਕ ਹੈ। ਇਹ ਸਰੀਰ 'ਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਦਾ ਹੈ
ਬਦਾਮ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਦੇ ਸੇਵਨ ਨਾਲ ਪ੍ਰੋਟੀਨ ਦੀ ਕਮੀ ਪੂਰੀ ਹੁੰਦੀ ਹੈ।
ਬ੍ਰੋਕਲੀ ਪ੍ਰੋਟੀਨ ਨਾਲ ਭਰਪੂਰ ਹੁੰਦੀ ਹੈ, ਇਸ ਤੋਂ ਇਲਾਵਾ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜੋ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਤੁਸੀਂ ਇਸ ਨੂੰ ਸਲਾਦ ਜਾਂ ਸਬਜ਼ੀ 'ਚ ਮਿਲਾ ਕੇ ਖਾ ਸਕਦੇ ਹੋ।
ਆਂਡੇ 'ਚ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਤੁਸੀਂ ਚਾਹੋ ਤਾਂ ਉਬਲੇ ਹੋਏ ਆਂਡੇ ਦਾ ਸੇਵਨ ਕਰ ਸਕਦੇ ਹੋ ਜਾਂ ਆਂਡੇ ਤੋਂ ਕਈ ਪਕਵਾਨ ਬਣਾ ਕੇ ਖਾ ਸਕਦੇ ਹੋ।
ਮੱਛੀ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਇਸ ਤੋਂ ਇਲਾਵਾ ਪ੍ਰੋਟੀਨ ਵਾਲਾ ਚਿਕਨ ਵੀ ਵਧੀਆ ਵਿਕਲਪ ਹੈ। ਜੇ ਤੁਸੀਂ ਮਾਸਾਹਾਰੀ ਭੋਜਨ ਨੂੰ ਖਾਂਦੇ ਹੋ ਤਾਂ ਤੁਸੀਂ ਪ੍ਰੋਟੀਨ ਲਈ ਮੱਛੀ ਤੇ ਚਿਕਨ ਦਾ ਸੇਵਨ ਕਰੋ।
ਸੋਇਆਬੀਨ ਨੂੰ ਪ੍ਰੋਟੀਨ ਦਾ ਕੁਦਰਤੀ ਸਰੋਤ ਮੰਨਿਆ ਜਾਂਦਾ ਹੈ। ਇਹ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਦਾ ਹੈ। ਤੁਸੀਂ ਚਾਹੋ ਤਾਂ ਇਸ ਦਾ ਸੇਵਨ ਕਰ ਸਕਦੇ ਹੋ।
ਤੁਸੀਂ ਆਪਣੀ ਖੁਰਾਕ ਵਿੱਚ ਦੁੱਧ, ਦਹੀਂ ਪਨੀਰ ਆਦਿ ਸ਼ਾਮਲ ਕਰ ਸਕਦੇ ਹੋ। ਇਸ ਨੂੰ ਪ੍ਰੋਟੀਨ ਦਾ ਭਰਪੂਰ ਸਰੋਤ ਵੀ ਮੰਨਿਆ ਜਾਂਦਾ ਹੈ।
ਫਲੀਆਂ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਪ੍ਰੋਟੀਨ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਬੀਨਜ਼ ਦਾ ਸੇਵਨ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ।