ਗਲੇ ਦੀ ਖਰਾਸ਼ ਲਈ ਬਾਜ਼ਾਰ 'ਚ ਕਈ ਤਰ੍ਹਾਂ ਦੀਆਂ ਦਵਾਈਆਂ ਅਤੇ ਸ਼ਰਬਤ ਉਪਲਬਧ ਹਨ, ਜਿਨ੍ਹਾਂ ਦੀ ਵਰਤੋਂ ਨਾਲ ਤੁਹਾਨੂੰ ਤੁਰੰਤ ਰਾਹਤ ਮਿਲੇਗੀ।
ਜੇਕਰ ਤੁਸੀਂ ਗਲੇ ਦੀ ਖਰਾਸ਼ ਤੋਂ ਪਰੇਸ਼ਾਨ ਹੋ ਤਾਂ ਕੋਸੇ ਪਾਣੀ 'ਚ ਇਕ ਚੁਟਕੀ ਨਮਕ ਮਿਲਾ ਕੇ ਦਿਨ 'ਚ 2-3 ਵਾਰ ਗਰਾਰੇ ਕਰੋ। ਇਹ ਗਲੇ ਦੀ ਸੋਜ ਅਤੇ ਦਰਦ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ।
ਗਲੇ ਦੀ ਖਰਾਸ਼ ਤੋਂ ਰਾਹਤ ਪਾਉਣ ਲਈ ਅਦਰਕ ਦੇ ਟੁਕੜੇ ਨੂੰ ਚਬਾਓ ਜਾਂ ਗਰਮ ਪਾਣੀ ਵਿਚ ਉਬਾਲੋ ਤੇ ਫਿਰ ਇਸ ਵਿਚ ਸ਼ਹਿਦ ਮਿਲਾ ਕੇ ਪੀਓ।
ਰਾਤ ਨੂੰ ਸੌਣ ਤੋਂ ਪਹਿਲਾਂ ਹਲਦੀ ਵਾਲਾ ਦੁੱਧ ਪੀਣ ਨਾਲ ਗਲੇ ਦੀ ਖਰਾਸ਼ ਤੋਂ ਰਾਹਤ ਮਿਲਦੀ ਹੈ। ਹਲਦੀ ਵਿੱਚ ਐਂਟੀ-ਬੈਕਟੀਰੀਅਲ ਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਅਜਿਹੇ 'ਚ ਤੁਸੀਂ ਇਸ ਦੀ ਵਰਤੋਂ ਵੀ ਕਰ ਸਕਦੇ ਹੋ।
ਗਰਮ ਪਾਣੀ ਵਿਚ ਨੀਲਗੀਰੀ ਦਾ ਤੇਲ ਪਾਓ ਤੇ ਭਾਫ਼ ਲਓ। ਇਸ ਨਾਲ ਗਲੇ ਨੂੰ ਆਰਾਮ ਮਿਲਦਾ ਹੈ ਅਤੇ ਬਲਗ਼ਮ ਵੀ ਸਾਫ਼ ਹੋ ਜਾਂਦੀ ਹੈ। ਸਟੀਮ ਲੈਣ ਨਾਲ ਤੁਹਾਨੂੰ ਕਈ ਹੋਰ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ।
ਜੇਕਰ ਤੁਸੀਂ ਚਾਹ ਬਣਾਉਣ ਬਾਰੇ ਸੋਚ ਰਹੇ ਹੋ ਤਾਂ ਤੁਲਸੀ ਦੇ ਪੱਤਿਆਂ ਨੂੰ ਪਾਣੀ 'ਚ ਉਬਾਲੋ ਅਤੇ ਇਸ 'ਚ ਥੋੜ੍ਹੀ ਕਾਲੀ ਮਿਰਚ ਮਿਲਾ ਲਓ। ਇਸ ਚਾਹ ਦਾ ਸੇਵਨ ਕਰਨ ਨਾਲ ਗਲੇ ਦੀ ਖਰਾਸ਼ ਤੋਂ ਰਾਹਤ ਮਿਲਦੀ ਹੈ।
ਜੇਕਰ ਤੁਸੀਂ ਦਰਦ ਤੋਂ ਪਰੇਸ਼ਾਨ ਹੋ ਤਾਂ ਦਿਨ ਭਰ ਠੰਢੇ ਪਾਣੀ ਦੀ ਬਜਾਏ ਕੋਸਾ ਪਾਣੀ ਪੀਓ। ਇਸ ਨਾਲ ਗਲੇ ਦੀ ਨਮੀ ਬਣੀ ਰਹਿੰਦੀ ਹੈ ਅਤੇ ਦਰਦ ਤੋਂ ਰਾਹਤ ਮਿਲਦੀ ਹੈ।