ਨਾਰੀਅਲ ਪਾਣੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਪੋਟਾਸ਼ੀਅਮ, ਕਾਰਬੋਹਾਈਡ੍ਰੇਟ ਜ਼ਰੂਰੀ ਤੱਤ ਹੁੰਦੇ ਹਨ।
ਨਾਰੀਅਲ ਪਾਣੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜ਼ਿਆਦਾ ਮਾਤਰਾ 'ਚ ਇਸ ਦਾ ਸੇਵਨ ਕਰਨਾ ਸਿਹਤ ਲਈ ਹਾਨੀਕਾਰਕ ਹੁੰਦਾ ਹੈ।
ਜ਼ਿਆਦਾ ਮਾਤਰਾ 'ਚ ਨਾਰੀਅਲ ਪਾਣੀ ਦੇ ਸੇਵਨ ਨਾਲ ਪਾਚਨ ਸਮੱਸਿਆ ਹੁੰਦੀ ਹੈ। ਸਰੀਰ 'ਚ ਪਾਣੀ ਦੀ ਮਾਤਰਾ ਵਧ ਜਾਦੀ ਹੈ ਤੇ ਲੂਜ਼ ਮੋਸ਼ਣ ਵੀ ਹੋ ਸਕਦੇ ਹਨ।
ਜ਼ਿਆਦਾ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਨਾਰੀਅਲ ਪਾਣੀ ਪੀਣ ਤੋਂ ਬਚਣਾ ਚਾਹੀਦਾ ਹੈ। ਨਾਰੀਅਲ ਪਾਣੀ ਦੇ ਜ਼ਿਆਦਾ ਸੇਵਨ ਨਾਲ ਬਲੱਡ ਪ੍ਰੈਸ਼ਰ ਲੋਅ ਹੋ ਸਕਦਾ ਹੈ।
ਨਾਰੀਅਲ ਪਾਣੀ ਦਾ ਸੇਵਨ ਜ਼ਿਆਦਾ ਮਾਤਰਾ 'ਚ ਕਰਨ ਨਾਲ ਸਰਦੀ-ਜ਼ੁਕਾਮ ਦੀ ਸਮੱਸਿਆ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੂੰ ਜ਼ਿਆਦਾ ਠੰਢ ਲਗਦੀ ਹੈ। ਉਨ੍ਹਾਂ ਨੂੰ ਨਾਰੀਅਲ ਪਾਣੀ ਨਹੀਂ ਪੀਣਾ ਚਾਹੀਦਾ ਹੈ।
ਨਾਰੀਅਲ ਦੀ ਤਸੀਰ ਠੰਢੀ ਹੁੰਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਜ਼ਿਆਦਾ ਠੰਢ ਲਗਦੀ ਹੈ। ਉਨ੍ਹਾਂ ਨੂੰ ਨਾਰੀਅਲ ਪਾਣੀ ਨਹੀਂ ਪੀਣਾ ਚਾਹੀਦਾ ਹੈ।
ਨਾਰੀਅਲ ਪਾਣੀ ਪੀਣ ਦਾ ਸਹੀ ਸਮਾਂ ਸਵੇਰੇ ਹੁੰਦਾ ਹੈ। ਖਾਲੀ ਪੇਟ ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ ਤੇ ਦਿਮਾਗ ਬਿਨਾਂ ਥੱਕੇ ਕੰਮ ਕਰਦਾ ਹੈ।
ਇਸ 'ਚ ਇਲੈਕਟ੍ਰੋਲਾਈਟਸ ਦੀ ਮਾਤਰਾ ਪਾਈ ਜਾਂਦੀ ਹੈ। ਇਸ ਲਈ ਵਰਕਆਊਟ ਤੋਂ ਪਹਿਲਾਂ ਇਸ ਦਾ ਸੇਵਨ ਕਰਨਾ ਚਾਹੀਦਾ ਹੈ।