ਸੋਇਆ ਦੇ ਚੰਕ ਸੋਇਆਬੀਨ ਤੋਂ ਬਣਾਏ ਜਾਂਦੇ ਹਨ। ਇਹ ਖਾਣ 'ਚ ਸਵਾਦਿਸ਼ਟ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।
ਸੋਇਆ ਚੰਕਸ ਪ੍ਰੋਟੀਨ ਦਾ ਚੰਗਾ ਸਰੋਤ ਹਨ। ਇਸ 'ਚ ਫਾਈਬਰ, ਵਿਟਾਮਿਨ, ਮਿਨਰਲਸ ਤੇ ਓਮੇਗਾ-3 ਫੈਟੀ ਐਸਿਡ ਵੀ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਸੋਇਆ ਚੰਕਸ ਦਾ ਸੇਵਨ ਕਰਨ ਨਾਲ ਕਈ ਸਿਹਤ ਲਾਭ ਹੁੰਦੇ ਹਨ।
ਇਸ ਨੂੰ ਖਾਣ ਨਾਲ ਸਰੀਰ 'ਚ ਖਰਾਬ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
ਸੋਇਆ ਚੰਕਸ 'ਚ ਫਾਈਬਰ ਅਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹੇਗਾ, ਜਿਸ ਨਾਲ ਤੁਸੀਂ ਜ਼ਿਆਦਾ ਖਾਣ ਤੋਂ ਬਚ ਸਕਦੇ ਹੋ।
ਜ਼ਿਆਦਾਤਰ ਲੋਕ ਨਾਸ਼ਤੇ 'ਚ ਪੋਹਾ ਖਾਣਾ ਪਸੰਦ ਕਰਦੇ ਹਨ। ਪਰ ਚੌਲਾਂ ਤੋਂ ਬਣੇ ਪੋਹੇ ਵਿੱਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਸੀਂ ਸੋਇਆ ਚੰਕਸ ਤੋਂ ਬਣਿਆ ਪੋਹਾ ਖਾ ਸਕਦੇ ਹੋ।
ਭਾਰ ਘਟਾਉਣ ਲਈ ਤੁਸੀਂ ਸੋਇਆ ਚੰਕਸ ਸਲਾਦ ਵੀ ਖਾ ਸਕਦੇ ਹੋ। ਤੁਸੀਂ ਇਸਨੂੰ ਨਾਸ਼ਤੇ ਜਾਂ ਦੁਪਹਿਰ ਦੇ ਖਾਣੇ ਵਿੱਚ ਖਾ ਸਕਦੇ ਹੋ। ਇਹ ਇੱਕ ਘੱਟ-ਕੈਲੋਰੀ ਅਤੇ ਉੱਚ-ਪ੍ਰੋਟੀਨ ਭੋਜਨ ਵਿਕਲਪ ਹੈ।
ਭਾਰ ਘਟਾਉਣ ਲਈ ਜ਼ਿਆਦਾਤਰ ਲੋਕ ਸਬਜ਼ੀਆਂ ਤੇ ਰੋਟੀਆਂ ਛੱਡ ਕੇ ਸਿਰਫ਼ ਸਲਾਦ ਤੇ ਉਬਲੇ ਹੋਏ ਭੋਜਨ ਹੀ ਖਾਣਾ ਸ਼ੁਰੂ ਕਰ ਦਿੰਦੇ ਹਨ। ਸੋਇਆ ਚੰਕਸ ਦੀ ਬਣੀ ਸਬਜ਼ੀ ਖਾ ਸਕਦੇ ਹੋ।
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਉਬਲੇ ਹੋਏ ਸੋਇਆ ਦੇ ਚੂਰੇ ਦਾ ਸੇਵਨ ਕਰ ਸਕਦੇ ਹੋ। ਇਸ 'ਚ ਕਾਫੀ ਮਾਤਰਾ 'ਚ ਪ੍ਰੋਟੀਨ ਹੁੰਦਾ ਹੈ, ਜੋ ਭਾਰ ਘਟਾਉਣ ਦੇ ਨਾਲ-ਨਾਲ ਮਾਸਪੇਸ਼ੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ