ਜੇਕਰ ਤੁਸੀਂ ਵੀ ਗਰਮੀ ਦੇ ਮੌਸਮ 'ਚ ਕਬਜ਼ ਤੋਂ ਪਰੇਸ਼ਾਨ ਹੋ ਤਾਂ ਇਸ ਦਾ ਮੁੱਖ ਕਾਰਨ ਡੀਹਾਈਡ੍ਰੇਸ਼ਨ ਵੀ ਹੋ ਸਕਦਾ ਹੈ। ਕਈ ਵਾਰ ਗਰਮੀ ਦੇ ਮੌਸਮ 'ਚ ਸਰੀਰ 'ਚ ਪਾਣੀ ਦੀ ਕਮੀ ਹੋਣ ਕਾਰਨ ਕਬਜ਼ ਦੀ ਸਮੱਸਿਆ ਵੀ ਹੋ ਜਾਂਦੀ ਹੈ।
ਜ਼ਿਆਦਾ ਗਰਮੀ ਕਾਰਨ ਪਾਚਨ ਤੰਤਰ ਪ੍ਰਭਾਵਿਤ ਹੁੰਦਾ ਹੈ ਅਤੇ ਫਾਲਤੂ ਪਦਾਰਥਾਂ ਨੂੰ ਕੱਢਣ 'ਚ ਦਿੱਕਤ ਆਉਂਦੀ ਹੈ। ਅਜਿਹੇ 'ਚ ਇਸ ਗੱਲ ਦਾ ਪੂਰਾ ਧਿਆਨ ਰੱਖੋ ਕਿ ਗਰਮੀ ਦੇ ਮੌਸਮ 'ਚ ਸਰੀਰ 'ਚ ਪਾਣੀ ਦੀ ਕਮੀ ਨਾ ਹੋਵੇ।
ਕੀਵੀ ਅਤੇ ਪੁਦੀਨੇ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਨ੍ਹਾਂ ਦੋਵਾਂ ਵਿੱਚ ਐਂਟੀਆਕਸੀਡੈਂਟ ਮਿਸ਼ਰਣ ਵੀ ਹੁੰਦੇ ਹਨ। ਕੀਵੀ ਵਿੱਚ ਫੋਲੇਟ ਅਤੇ ਪੋਟਾਸ਼ੀਅਮ ਵੀ ਹੁੰਦਾ ਹੈ, ਜੋ ਪਾਚਨ ਵਿੱਚ ਮਦਦ ਕਰਦਾ ਹੈ।
ਗਰਮੀਆਂ 'ਚ ਲੱਸੀ ਪੀਣਾ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਕਬਜ਼ ਦੂਰ ਕਰਨ ਲਈ ਕਾਲਾ ਨਮਕ, ਭੁੰਨਾ ਹੋਇਆ ਜੀਰਾ ਅਤੇ ਪੁਦੀਨੇ ਦੀਆਂ ਪੱਤੀਆਂ ਨੂੰ ਵੀ ਮਿਲਾ ਸਕਦੇ ਹੋ।
ਸੌਂਫ ਦੀ ਚਾਹ ਪੀਣ ਨਾਲ ਵੀ ਪੇਟ ਨੂੰ ਆਰਾਮ ਮਿਲਦਾ ਹੈ। ਸੌਂਫ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜਿਸ ਕਾਰਨ ਪੇਟ 'ਚ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
ਸੌਗੀ ਦਾ ਪਾਣੀ ਪੀਣ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਰੋਜ਼ ਰਾਤ ਨੂੰ 7 ਤੋਂ 8 ਸੌਗੀ ਨੂੰ ਪਾਣੀ 'ਚ ਭਿਓ ਦਿਓ। ਸਵੇਰੇ ਉੱਠ ਕੇ ਪਾਣੀ ਪੀਓ।