ਕੋਈ ਵੀ ਫਲ ਖਾਣ ਤੋਂ ਬਾਅਦ ਪਾਣੀ ਨਹੀਂ ਪੀਣਾ ਚਾਹੀਦਾ। ਅਜਿਹੇ 'ਚ ਕੇਲਾ ਖਾਣ ਤੋਂ ਬਾਅਦ ਵੀ ਪਾਣੀ ਨਾ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਇਹ ਹੌਲੀ-ਹੌਲੀ ਪਚਦਾ ਹੈ।
ਕੇਲਾ ਖਾਣ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਸਰਦੀ, ਖਾਂਸੀ ਅਤੇ ਐਲਰਜੀ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਆਯੁਰਵੇਦ 'ਚ ਇਸ ਫਲ ਤੋਂ ਥੋੜ੍ਹੀ ਦੇਰ ਬਾਅਦ ਪਾਣੀ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਕੇਲਾ ਖਾਣ ਤੋਂ ਬਾਅਦ ਪਾਣੀ ਦਾ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਸਰੀਰ 'ਚ ਇਨਸੁਲਿਨ ਦੀ ਮਾਤਰਾ ਵਧ ਜਾਂਦੀ ਹੈ। ਕੇਲਾ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਬਲੱਡ ਸ਼ੂਗਰ ਲੈਵਲ ਵਧ ਸਕਦਾ ਹੈ।
ਕੇਲਾ ਖਾਣ ਦੇ ਕਰੀਬ ਇਕ ਘੰਟੇ ਬਾਅਦ ਹੀ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਬਹੁਤ ਪਿਆਸ ਲੱਗਣ ਦੀ ਸਥਿਤੀ ਵਿੱਚ ਵੀ ਇੱਕ ਘੰਟੇ ਬਾਅਦ ਹੀ ਤਰਲ ਪਦਾਰਥ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਆਯੁਰਵੇਦ ਅਨੁਸਾਰ ਦੁੱਧ ਦੇ ਨਾਲ ਕੇਲਾ ਨਾ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਕੇਲਾ ਖਾਣ ਤੋਂ ਤੁਰੰਤ ਬਾਅਦ ਦੁੱਧ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਪਾਚਨ ਤੰਤਰ ਪ੍ਰਭਾਵਿਤ ਹੁੰਦਾ ਹੈ