ਦਹੀਂ ਇੱਕ ਪੌਸ਼ਟਿਕ ਭੋਜਨ ਹੈ, ਲੋਕ ਇਸਨੂੰ ਕਈ ਤਰੀਕਿਆਂ ਨਾਲ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਦੇ ਹਨ। ਇਹ ਨਾ ਸਿਰਫ਼ ਭੋਜਨ ਦਾ ਸਵਾਦ ਵਧਾਉਂਦਾ ਹੈ ਸਗੋਂ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ।
ਕੁਝ ਲੋਕਾਂ ਦਾ ਮੰਨਣਾ ਹੈ ਕਿ ਰਾਤ ਨੂੰ ਦਹੀਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਇਸ ਦਾ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਹੀ ਸੋਚ ਕੇ, ਕੀ ਤੁਸੀਂ ਵੀ ਰਾਤ ਨੂੰ ਦਹੀਂ ਨਹੀਂ ਖਾਂਦੇ?
ਮਾਹਿਰਾਂ ਦਾ ਕਹਿਣਾ ਹੈ ਕਿ ਇਹ ਵਿਸ਼ਵਾਸ ਮਹਿਜ਼ ਇੱਕ ਮਿੱਥ ਹੈ, ਤੁਸੀਂ ਬਿਨਾਂ ਕਿਸੇ ਚਿੰਤਾ ਦੇ ਰਾਤ ਨੂੰ ਦਹੀਂ ਦਾ ਸੇਵਨ ਕਰ ਸਕਦੇ ਹੋ। ਖਾਣੇ ਦੇ ਨਾਲ ਦਹੀਂ ਖਾਣਾ ਸਿਹਤਮੰਦ ਆਦਤ ਮੰਨਿਆ ਜਾਂਦਾ ਹੈ।
ਦਹੀਂ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ ਜੋ ਸਾਡੀ ਪਾਚਨ ਪ੍ਰਣਾਲੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ। ਇਸ ਨਾਲ ਗੈਸ, ਐਸੀਡਿਟੀ ਅਤੇ ਬਦਹਜ਼ਮੀ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
ਇਸ ਤੋਂ ਇਲਾਵਾ ਇਸ 'ਚ ਪ੍ਰੋਟੀਨ ਅਤੇ ਕੈਲਸ਼ੀਅਮ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੀ ਹੈ ਅਤੇ ਸਰੀਰ ਦੀਆਂ ਮਾਸਪੇਸ਼ੀਆਂ ਦੇ ਵਿਕਾਸ 'ਚ ਮਦਦ ਕਰਦੀ ਹੈ।
ਇਸ ਨਾਲ ਚਮੜੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ ਅਤੇ ਨੀਂਦ ਵਿੱਚ ਵੀ ਸੁਧਾਰ ਹੁੰਦਾ ਹੈ। ਦਹੀਂ ਵਿੱਚ ਟ੍ਰਿਪਟੋਫੈਨ ਅਤੇ ਕੈਲਸ਼ੀਅਮ ਵਰਗੇ ਤੱਤ ਹੁੰਦੇ ਹਨ ਜੋ ਨੀਂਦ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ।
ਜੇਕਰ ਜ਼ੁਕਾਮ ਬਹੁਤ ਜ਼ਿਆਦਾ ਹੁੰਦੈ ਤਾਂ ਇਸ ਨੂੰ ਖਾਣ ਤੋਂ ਪਰਹੇਜ਼ ਕਰੋ, ਜੇਕਰ ਤੁਹਾਨੂੰ ਸਾਹ ਨਾਲ ਸਬੰਧਤ ਸਮੱਸਿਆ ਹੈ, ਜੇਕਰ ਤੁਹਾਡੇ ਸਰੀਰ ਵਿਚ ਜ਼ਿਆਦਾ ਬਲਗਮ ਦੀ ਸਮੱਸਿਆ ਹੈ ਤਾਂ ਤੁਹਾਨੂੰ ਪਰਹੇਜ਼ ਕਰਨਾ ਚਾਹੀਦਾ ਹੈ