ਗੁੜ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਰ, ਕੀ ਤੁਸੀਂ ਕਦੇ ਗੁੜ ਵਾਲੀ ਚਾਹ ਪੀਤੀ ਹੈ। ਜੀ ਹਾਂ, ਗੁੜ ਦੀ ਚਾਹ ਪੀਣਾ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ।
ਖਾਸ ਤੌਰ 'ਤੇ ਸਰਦੀਆਂ ਦੇ ਮੌਸਮ 'ਚ ਕਿਉਂਕਿ ਗੁੜ ਦੀ ਤਾਸੀਰ ਗਰਮ ਹੁੰਦੀ ਹੈ। ਜੋ ਸਰੀਰ ਨੂੰ ਗਰਮਾਹਟ ਦਿੰਦਾ ਹੈ। ਨਾਲ ਹੀ ਗੁੜ ਦੀ ਚਾਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ।
ਸਿਹਤ ਸੰਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁੜ ਵਿੱਚ ਪ੍ਰੋਟੀਨ, ਵਿਟਾਮਿਨ ਬੀ-12, ਕੈਲਸ਼ੀਅਮ, ਆਇਰਨ, ਵਿਟਾਮਿਨ -ਸੀ ਵਰਗੇ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ।
ਅਨੀਮੀਆ ਯਾਨੀ ਸਰੀਰ 'ਚ ਖ਼ੂਨ ਦੀ ਕਮੀ 'ਚ ਗੁੜ ਦੀ ਚਾਹ ਦਾ ਸੇਵਨ ਫਾਇਦੇਮੰਦ ਹੁੰਦਾ ਹੈ ਕਿਉਂਕਿ ਗੁੜ ਦੀ ਚਾਹ 'ਚ ਆਇਰਨ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਲਾਲ ਖ਼ੂਨ ਦੇ ਸੈੱਲਾਂ ਨੂੰ ਬਣਾਉਣ 'ਚ ਮਦਦ ਕਰਦਾ ਹੈ।
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਗੁੜ ਦੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਚੀਨੀ ਵਾਲੀ ਚਾਹ ਸਰੀਰ ਵਿਚ ਚਰਬੀ ਵਧਾਉਂਦੀ ਹੈ।
ਜੇਕਰ ਤੁਸੀਂ ਨਿਯਮਿਤ ਤੌਰ 'ਤੇ ਗੁੜ ਦੀ ਚਾਹ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਤੇ ਕਬਜ਼, ਐਸੀਡਿਟੀ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।
ਜਦੋਂ ਕਮਜ਼ੋਰੀ ਤੇ ਥਕਾਵਟ ਮਹਿਸੂਸ ਕਰਦੇ ਹੋ ਤਾਂ ਗੁੜ ਦੀ ਚਾਹ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਕਿਉਂਕਿ ਗੁੜ ਦੀ ਚਾਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ ਜੋ ਸਰੀਰ ਵਿਚ ਐਨਰਜੀ ਲੈਵਲ ਨੂੰ ਬਰਕਰਾਰ ਰੱਖਦੀ ਹੈ
ਗੁੜ ਦੀ ਚਾਹ ਦਾ ਸੇਵਨ ਕਰਨ ਨਾਲ ਸਕਿੱਨ ਨੂੰ ਕਈ ਫਾਇਦੇ ਹੁੰਦੇ ਹਨ ਕਿਉਂਕਿ ਗੁੜ ਦੀ ਚਾਹ ਪੀਣ ਨਾਲ ਸਰੀਰ 'ਚ ਮੌਜੂਦ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ।
ਇਸ ਲਈ ਜੇਕਰ ਤੁਸੀਂ ਗੁੜ ਦੀ ਚਾਹ ਦਾ ਸੇਵਨ ਕਰਦੇ ਹੋ ਤਾਂ ਇਹ ਇਮਿਊਨਿਟੀ ਨੂੰ ਮਜ਼ਬੂਤ ਕਰਦੀ ਹੈ ਜਿਸ ਨਾਲ ਤੁਸੀਂ ਵਾਇਰਸ ਤੇ ਬੈਕਟੀਰੀਆ ਦੀ ਲਪੇਟ 'ਚ ਆਉਣ ਤੋਂ ਬਚ ਸਕਦੇ ਹੋ।