ਪਪੀਤੇ ਵਿੱਚ ਮੌਜੂਦ ਪਪੈਨ ਨਾਮਕ ਐਂਜ਼ਾਈਮ ਭੋਜਨ ਨੂੰ ਤੋੜਨ ਵਿੱਚ ਮਦਦ ਕਰਦਾ ਹੈ, ਜਿਸ ਕਾਰਨ ਪ੍ਰੋਟੀਨ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ। ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਿ ਬਦਹਜ਼ਮੀ ਅਤੇ ਗੈਸ ਘੱਟ ਹੁੰਦੀ ਹੈ।
ਪਪੀਤਾ ਫਾਈਬਰ ਨਾਲ ਭਰਪੂਰ ਤੇ ਕੈਲੋਰੀ 'ਚ ਘੱਟ ਹੁੰਦਾ ਹੈ, ਜਿਸ ਨਾਲ ਇਹ ਭਾਰ ਕੰਟਰੋਲ 'ਚ ਫਾਇਦੇਮੰਦ ਹੁੰਦਾ ਹੈ।
ਪਪੀਤਾ ਵਿਟਾਮਿਨ ਸੀ, ਵਿਟਾਮਿਨ ਏ ਅਤੇ ਫੋਲੇਟ ਨਾਲ ਭਰਪੂਰ ਹੁੰਦਾ ਹੈ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ।
ਫਾਈਬਰ, ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਤੋਂ ਇਲਾਵਾ ਪਪੀਤੇ 'ਚ ਪੋਟਾਸ਼ੀਅਮ ਵੀ ਹੁੰਦਾ ਹੈ ਜੋ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ
ਪਪੀਤਾ ਖਾਣ ਨਾਲ ਅੰਤੜੀਆਂ ਦੀ ਗਤੀਵਿਧੀ ਵਿੱਚ ਸੁਧਾਰ ਹੁੰਦਾ ਹੈ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਮਿਲਦੀ ਹੈ। ਇਸ ਦੇ ਨਿਯਮਤ ਸੇਵਨ ਨਾਲ ਅੰਤੜੀਆਂ ਸਿਹਤਮੰਦ ਰਹਿੰਦੀਆਂ ਹਨ।
ਪਪੀਤੇ ਦੇ ਐਂਟੀ-ਇੰਫਲੇਮੇਟਰੀ ਅਤੇ ਐਂਟੀਆਕਸੀਡੈਂਟ ਗੁਣ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਚਮੜੀ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ।
ਪਪੀਤਾ ਵਿਟਾਮਿਨ ਏ ਤੇ ਲੂਟੀਨ ਦਾ ਇੱਕ ਚੰਗਾ ਸਰੋਤ ਹੈ, ਜੋ ਅੱਖਾਂ ਦੀ ਸਿਹਤ ਨੂੰ ਬਣਾਈ ਰੱਖਣ ਅਤੇ ਉਮਰ ਨਾਲ ਸਬੰਧਤ ਅੱਖਾਂ ਦੀਆਂ ਬਿਮਾਰੀਆਂ ਦੇ ਜੋਖਮ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।
ਪਪੀਤੇ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਏ ਅਤੇ ਸੀ ਵਾਲਾਂ ਦੀ ਮਜ਼ਬੂਤੀ ਅਤੇ ਵਿਕਾਸ ਲਈ ਫਾਇਦੇਮੰਦ ਹੁੰਦੇ ਹਨ। ਇਹ ਵਿਟਾਮਿਨ ਵਾਲਾਂ ਨੂੰ ਸਿਹਤਮੰਦ ਅਤੇ ਚਮਕਦਾਰ ਬਣਾਉਣ ਵਿੱਚ ਮਦਦ ਕਰਦੇ ਹਨ।