ਜਿਸ ਨੂੰ ਅਸੀਂ ਅਕਸਰ ਹਿਮਾਲੀਅਨ ਲੂਣ ਵਜੋਂ ਵੀ ਜਾਣਦੇ ਹਾਂ, ਖਾਸ ਤੌਰ 'ਤੇ ਭੋਜਨ ਦਾ ਸੁਆਦ ਵਧਾਉਣ ਲਈ ਵਰਤਿਆ ਜਾਂਦਾ ਹੈ।
ਪਿੰਕ ਸਾਲਟ ਵਿੱਚ 80 ਤੋਂ ਵੱਧ ਖਣਿਜ ਹੁੰਦੇ ਹਨ, ਜੋ ਸਾਡੇ ਸਰੀਰ ਲਈ ਜ਼ਰੂਰੀ ਹਨ। ਇਸ ਵਿੱਚ ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਖਣਿਜ ਹੁੰਦੇ ਹਨ।
ਪਿੰਕ ਸਾਲਟ ਜਦੋਂ ਪਾਣੀ ਵਿੱਚ ਘੁਲ ਜਾਂਦਾ ਹੈ, ਇਲੈਕਟ੍ਰੋਲਾਈਟਸ ਦਾ ਕੰਮ ਕਰਦਾ ਹੈ। ਇਸਦਾ ਮਤਲਬ ਹੈ ਕਿ ਇਹ ਤੁਹਾਡੇ ਸਰੀਰ ਦੇ ਤਰਲ ਸੰਤੁਲਨ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ।
ਨਹਾਉਣ ਵਾਲੇ ਪਾਣੀ ਵਿੱਚ ਪਿੰਕ ਸਾਲਟ ਦੀ ਵਰਤੋਂ ਕਰਨ ਨਾਲ ਵੀ ਤਣਾਅ ਘੱਟ ਹੋ ਸਕਦਾ ਹੈ। ਇਸ ਦਾ ਹਲਕਾ ਨਮਕੀਨ ਪਾਣੀ ਤੁਹਾਡੀਆਂ ਮਾਸਪੇਸ਼ੀਆਂ ਨੂੰ ਆਰਾਮ ਦਿੰਦਾ ਹੈ ਅਤੇ ਮਾਨਸਿਕ ਤਣਾਅ ਨੂੰ ਘਟਾਉਂਦਾ ਹੈ।
ਇਸ ਦਾ ਸੇਵਨ ਤੁਹਾਡੀ ਪਾਚਨ ਪ੍ਰਣਾਲੀ ਨੂੰ ਵੀ ਤੰਦਰੁਸਤ ਰੱਖ ਸਕਦਾ ਹੈ। ਇਹ ਪੇਟ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ, ਜਿਵੇਂ ਕਿ ਗੈਸ ਅਤੇ ਬਲੋਟਿੰਗ।
ਜੇਕਰ ਤੁਸੀਂ ਆਪਣੀ ਸਕਿਨਕੇਅਰ ਰੁਟੀਨ ਵਿੱਚ ਇਸ ਨੂੰ ਸ਼ਾਮਲ ਕਰਦੇ ਹੋ, ਤਾਂ ਇਹ ਤੁਹਾਡੇ ਚਿਹਰੇ ਦੀ ਚਮੜੀ ਨੂੰ ਸਾਫ਼ ਅਤੇ ਚਮਕਦਾਰ ਬਣਾ ਸਕਦਾ ਹੈ।
ਕਈ ਲੋਕ ਆਪਣੀ ਖੁਰਾਕ 'ਚ ਪਿੰਕ ਸਾਲਟ ਨੂੰ ਸ਼ਾਮਲ ਕਰਕੇ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਦੇ ਹਨ। ਇਹ ਸਰੀਰ ਵਿੱਚ ਸੋਡੀਅਮ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।
ਪਿੰਕ ਸਾਲਟ ਦੀ ਵਰਤੋਂ ਕਰਨ ਨਾਲ ਸਰੀਰ ਵਿੱਚ ਵਾਧੂ ਪਾਣੀ ਦੀ ਮਾਤਰਾ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਨਾਲ ਭਾਰ ਘਟਾਉਣ ਵਿਚ ਵੀ ਮਦਦ ਮਿਲ ਸਕਦੀ ਹੈ।