ਦੇਸ਼ ਭਰ 'ਚ ਮਹਾਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਸਾਰੇ ਮੰਦਰ ਅਤੇ ਘਰ ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਗੂੰਜਦੇ ਹਨ।
ਮਹਾਸ਼ਿਵਰਾਤਰੀ ਦੇ ਦਿਨ ਭਗਵਾਨ ਸ਼ਿਵ ਅਤੇ ਮਾਂ ਪਾਰਵਤੀ ਦੀ ਇਕੱਠੇ ਪੂਜਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸ਼ਿਵਲਿੰਗ ਦੀ ਪੂਜਾ ਅਤੇ ਰੁਦਰਾ ਅਭਿਸ਼ੇਕ ਦਾ ਵੀ ਵਿਸ਼ੇਸ਼ ਮਹੱਤਵ ਹੈ।
ਬੇਲਪੱਤਰ ਭਗਵਾਨ ਸ਼ਿਵ ਨੂੰ ਬਹੁਤ ਪਿਆਰਾ ਹੈ। ਅਜਿਹੇ 'ਚ ਸ਼ਿਵਲਿੰਗ 'ਤੇ ਬੇਲਪੱਤਰ ਚੜ੍ਹਾਉਣ ਦੇ ਨਾਲ-ਨਾਲ ਜੇਕਰ ਤੁਸੀਂ ਮਹਾਸ਼ਿਵਰਾਤਰੀ ਦੇ ਦਿਨ ਘਰ 'ਚ ਬੇਲਪੱਤਰ ਦਾ ਪੌਦਾ ਲਗਾਓ ਤਾਂ ਭਗਵਾਨ ਸ਼ਿਵ ਪ੍ਰਸੰਨ ਹੋਣਗੇ।
ਮਹਾਸ਼ਿਵਰਾਤਰੀ ਦੇ ਦਿਨ ਘਰ 'ਚ ਧਤੂਰੇ ਦਾ ਪੌਦਾ ਲਗਾਉਣਾ ਵੀ ਸ਼ੁਭ ਮੰਨਿਆ ਜਾਂਦਾ ਹੈ। ਹਾਲਾਂਕਿ ਘਰ 'ਚ ਕੰਡਿਆਲਾ ਬੂਟਾ ਨਹੀਂ ਲਗਾਉਣਾ ਚਾਹੀਦਾ ਪਰ ਇਕ ਧਤੂਰਾ ਦਾ ਰੁੱਖ ਲਗਾਉਣ ਨਾਲ ਘਰ 'ਚ ਖੁਸ਼ਹਾਲੀ ਆਉਂਦੀ ਹੈ।
ਮਹਾਸ਼ਿਵਰਾਤਰੀ ਦੇ ਦਿਨ ਘਰ 'ਚ ਮੋਗਰੇ ਦਾ ਬੂਟਾ ਵੀ ਲਗਾਉਣਾ ਚਾਹੀਦਾ ਹੈ। ਦਰਅਸਲ ਮੋਗਰਾ ਮਾਂ ਪਾਰਵਤੀ ਦਾ ਚਹੇਤਾ ਮੰਨਿਆ ਜਾਂਦਾ ਹੈ। ਵਿਆਹੁਤਾ ਜੀਵਨ ਦੀਆਂ ਪਰੇਸ਼ਾਨੀਆਂ ਵੀ ਦੂਰ ਹੁੰਦੀਆਂ ਹਨ।