ਮੂੰਗਫਲੀ ਨੂੰ ਟਾਈਮਪਾਸ ਸਨੈਕਸ ਕਿਹਾ ਜਾਂਦਾ ਹੈ। ਸਰਦੀਆਂ ਦੇ ਮੌਸਮ 'ਚ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ।
ਮੂੰਗਫਲੀ 'ਚ ਉਹ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਜ਼ਰੂਰੀ ਹੁੰਦੇ ਹਨ। ਇਸ 'ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਈ, ਜ਼ਿੰਕ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ।
ਮੂੰਗਫਲੀ 'ਚ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦੀ ਹੈ ਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦੀ ਹੈ। ਜੇਕਰ ਮੂੰਗਫਲੀ ਖਾਂਦੇ ਹੋ ਤਾਂ ਤੁਸੀਂ ਦਿਲ ਦੇ ਰੋਗਾਂ ਤੋਂ ਬਚ ਸਕਦੇ ਹੋ।
ਮੂੰਗਫਲੀ ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਕਾਰਗਰ ਹੈ। ਇਸ ਦਾ ਰੋਜ਼ਾਨਾ ਸੇਵਨ ਫੇਫੜਿਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਮੌਸਮ 'ਚ ਜੇਕਰ ਤੁਸੀਂ ਜ਼ੁਕਾਮ ਤੇ ਖਾਂਸੀ ਤੋਂ ਬਚਣਾ ਚਾਹੁੰਦੇ ਹੋ ਤਾਂ ਮੂੰਗਫਲੀ ਖਾਓ
ਮੂੰਗਫਲੀ 'ਚ ਫਾਈਬਰ ਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਹ ਭੁੱਖ ਘਟਾਉਣ 'ਚ ਮਦਦ ਕਰਦੇ ਹਨ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।
ਮੂੰਗਫਲੀ ਵਿੱਚ ਮੈਂਗਨੀਜ਼, ਕੈਲਸ਼ੀਅਮ, ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ 'ਚ ਰਹਿੰਦਾ ਹੈ।
ਮੂੰਗਫਲੀ ਖਾਣ ਨਾਲ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ। ਇਸ 'ਚ ਪੌਲੀਫੇਨੋਲਿਕ ਐਂਟੀ-ਆਕਸੀਡੈਂਟਸ ਦੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੀ ਹੈ।
ਮੂੰਗਫਲੀ 'ਚ ਮੌਜੂਦ ਫੈਟੀ ਐਸਿਡ ਚਮੜੀ ਦੇ ਰੋਗਾਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਇਸ 'ਚ ਫਾਈਬਰ ਵੀ ਪਾਇਆ ਜਾਂਦਾ ਹੈ, ਜੋ ਸਰੀਰ 'ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ 'ਚ ਮਦਦ ਕਰਦਾ ਹੈ।