ਜਾਣੋ ਇਮਿਊਨਿਟੀ ਵਧਾਉਣ ਤੋਂ ਲੈ ਕੇ ਹੱਡੀਆਂ ਨੂੰ ਮਜ਼ਬੂਤ ​​ਕਰਨ ਤਕ ਪਿਸਤਾ ਦੇ ਫਾਇਦੇ


By Neha Diwan19, Dec 2022 04:44 PMpunjabijagran.com

ਸਰਦੀਆਂ ਦਾ ਮੌਸਮ

ਸਰਦੀਆਂ ਦਾ ਮੌਸਮ ਆਉਂਦੇ ਹੀ ਸਾਡੀ ਇਮਿਊਨਿਟੀ ਬਹੁਤ ਕਮਜ਼ੋਰ ਹੋਣ ਲੱਗਦੀ ਹੈ। ਕਮਜ਼ੋਰ ਇਮਿਊਨਿਟੀ ਕਾਰਨ ਅਸੀਂ ਆਸਾਨੀ ਨਾਲ ਇਨਫੈਕਸ਼ਨ ਜਾਂ ਕਿਸੇ ਹੋਰ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਾਂ।

ਪਿਸਤਾ

ਪਿਸਤਾ ਇੱਕ ਅਜਿਹਾ ਸੁੱਕਾ ਮੇਵਾ ਹੈ, ਜੋ ਸਾਨੂੰ ਇਨਫੈਕਸ਼ਨ ਤੋਂ ਬਚਾਉਣ ਦੇ ਨਾਲ-ਨਾਲ ਸਾਡੇ ਦਿਲ ਨੂੰ ਵੀ ਸਿਹਤਮੰਦ ਰੱਖਦਾ ਹੈ।

ਪੋਸ਼ਕ ਤੱਤਾਂ ਨਾਲ ਭਰਪੂਰ

ਫਾਈਬਰ, ਕਾਰਬੋਹਾਈਡਰੇਟ, ਅਮੀਨੋ ਐਸਿਡ, ਵਿਟਾਮਿਨ-ਏ, ਕੇ, ਸੀ, ਬੀ-6, ਡੀ ਅਤੇ ਈ, ਪ੍ਰੋਟੀਨ, ਕੈਲਸ਼ੀਅਮ, ਮੈਂਗਨੀਜ਼, ਫੋਲੇਟ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਪਿਸਤਾ ਸਰਦੀਆਂ ਵਿੱਚ ਬਹੁਤ ਸਾਰੇ ਫਾਇਦੇ ਦਿੰਦਾ ਹੈ।

ਸ਼ੂਗਰ ਵਿਚ ਪ੍ਰਭਾਵਸ਼ਾਲੀ

ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਪਿਸਤਾ ਤੁਹਾਡੇ ਲਈ ਕਾਫੀ ਫਾਇਦੇਮੰਦ ਸਾਬਤ ਹੋਵੇਗਾ। ਇਸ 'ਚ ਮੌਜੂਦ ਲੋਅ-ਗਲਾਈਸੈਮਿਕ ਇੰਡੈਕਸ ਸ਼ੂਗਰ ਨੂੰ ਕੰਟਰੋਲ ਕਰਨ 'ਚ ਕਾਫੀ ਅਸਰਦਾਰ ਹੈ।

ਅੱਖਾਂ ਲਈ ਫਾਇਦੇਮੰਦ

ਨਿਯਮਿਤ ਰੂਪ ਨਾਲ ਪਿਸਤਾ ਖਾਣ ਨਾਲ ਵੀ ਅੱਖਾਂ ਦੀ ਰੋਸ਼ਨੀ ਵਧ ਸਕਦੀ ਹੈ।

ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ

ਪੋਸ਼ਕ ਤੱਤਾਂ ਨਾਲ ਭਰਪੂਰ ਪਿਸਤਾ ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਤੇ ਵਿਟਾਮਿਨਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ 'ਚ ਇਸ ਦੀ ਵਰਤੋਂ ਨਾਲ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ।

ਕੋਲੇਸਟ੍ਰੋਲ ਮਦਦਗਾਰ

ਜੇਕਰ ਤੁਸੀਂ ਕੋਲੈਸਟ੍ਰਾਲ ਜਾਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਪਿਸਤਾ ਤੁਹਾਡੇ ਲਈ ਬਹੁਤ ਕਾਰਗਰ ਸਾਬਤ ਹੋਵੇਗਾ। ਇਸ 'ਚ ਮੌਜੂਦ ਪੋਸ਼ਕ ਤੱਤ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦਗਾਰ ਹੁੰਦੇ ਹਨ।

ਬਿਮਾਰੀਆਂ ਤੋਂ ਬਚਣ ਲਈ

ਤੁਸੀਂ ਆਪਣੀ ਇਮਿਊਨਿਟੀ ਨੂੰ ਮਜ਼ਬੂਤ ​​ਕਰਕੇ ਬੀਮਾਰੀਆਂ ਤੋਂ ਬਚਾਉਣਾ ਚਾਹੁੰਦੇ ਹੋ ਤਾਂ ਪਿਸਤਾ ਤੁਹਾਡੀ ਮਦਦ ਕਰੇਗਾ।

ਸਰਦੀਆਂ 'ਚ ਕਿਉਂ ਚੁੰਭਦੀ ਹੈ ਠੰਢੀ ਹਵਾ ?