ਅਨਾਰ ਖਾਣ ਨਾਲ ਔਰਤਾਂ ਨੂੰ ਹੁੰਦੇ ਹਨ ਇਹ 5 ਫਾਇਦੇ


By Neha Diwan23, Feb 2023 11:04 AMpunjabijagran.com

ਅਨਾਰ

ਅਨਾਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਅਨਾਰ ਇੱਕ ਬਹੁਤ ਹੀ ਸਿਹਤਮੰਦ ਫਲ ਹੈ, ਜਿਸ ਦਾ ਸੇਵਨ ਕਰਨ ਨਾਲ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਪੋਸ਼ਕ ਤੱਤ

ਅਨਾਰ 'ਤੇ ਕੀਤੀ ਗਈ ਖੋਜ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ 'ਚ ਫਾਈਬਰ, ਵਿਟਾਮਿਨ ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜ਼ਿੰਕ ਅਤੇ ਓਮੇਗਾ-6 ਫੈਟੀ ਐਸਿਡ ਵਰਗੇ ਪੋਸ਼ਕ ਤੱਤ ਕਾਫੀ ਮਾਤਰਾ 'ਚ ਹੁੰਦੇ ਹਨ।

ਇਸ ਕਾਰਨ ਖਾਣ ਲਈ ਕਿਹਾ ਜਾਂਦੈ

ਮਾਹਵਾਰੀ ਦੀ ਸਮੱਸਿਆ ਤੋਂ ਲੈ ਕੇ ਗਰਭ ਅਵਸਥਾ ਤੱਕ ਅਣਜੰਮੇ ਬੱਚੇ ਨੂੰ ਸਿਹਤਮੰਦ ਬਣਾਉਣ ਲਈ ਔਰਤਾਂ ਨੂੰ ਅਨਾਰ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਅਨਾਰ ਪ੍ਰਜਣਨ ਸ਼ਕਤੀ ਵਧਾਉਂਦਾ ਹੈ

ਅਨਾਰ ਇੱਕ ਅਜਿਹਾ ਫਲ ਹੈ ਜੋ ਔਰਤਾਂ ਵਿੱਚ ਪ੍ਰਜਣਨ ਸੰਬੰਧੀ ਵਿਕਾਰਾਂ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ।

ਅਨਾਰ ਜਿਨਸੀ ਸਮਰੱਥਾ ਨੂੰ ਵਧਾਉਂਦਾ ਹੈ

ਅਨਾਰ ਦਾ ਸੇਵਨ ਲਿੰਗੀ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਸਰੀਰ ਵਿੱਚ ਟੈਸਟੋਸਟੀਰੋਨ ਦੇ ਪੱਧਰ ਨੂੰ ਠੀਕ ਕਰਨ ਨਾਲ ਜਿਨਸੀ ਸਮਰੱਥਾ ਨੂੰ ਸੁਧਾਰਨ ਵਿੱਚ ਮਦਦ ਮਿਲਦੀ ਹੈ।

ਚਮੜੀ ਨੂੰ ਚਮਕਦਾਰ ਬਣਾਉਂਦਾ ਹੈ

ਅਨਾਰ ਦੇ ਪੋਸ਼ਕ ਤੱਤ ਚਮੜੀ ਨੂੰ ਹਾਈਡਰੇਟ ਰੱਖਣ ਵਿੱਚ ਮਦਦ ਕਰਦੇ ਹਨ। ਚਮੜੀ ਨੂੰ ਹਾਈਡਰੇਟ ਰੱਖਣ ਨਾਲ ਖੁਜਲੀ, ਧੱਬੇ ਅਤੇ ਖੁਸ਼ਕੀ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ।

ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ

ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਵੀ ਅਨਾਰ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਰੋਜ਼ਾਨਾ ਅਨਾਰ ਦਾ ਸੇਵਨ ਕਰਨ ਨਾਲ ਕਬਜ਼ ਅਤੇ ਪੇਟ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ

ਵਾਲਾਂ ਨੂੰ ਸੰਘਣਾ ਅਤੇ ਮਜ਼ਬੂਤ ​​ਬਣਾਉਂਦਾ ਹੈ

NCBI ਦੀ ਇੱਕ ਖੋਜ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹਫ਼ਤੇ ਵਿੱਚ 3 ਤੋਂ 4 ਵਾਰ ਅਨਾਰ ਦਾ ਸੇਵਨ ਕਰਨ ਨਾਲ ਸਿਰ ਦੀ ਚਮੜੀ ਸਿਹਤਮੰਦ ਹੁੰਦੀ ਹੈ ਅਤੇ ਵਾਲਾਂ ਦੇ ਝੜਨ ਨੂੰ ਘੱਟ ਕਰਦਾ ਹੈ।

ਸਰਦੀਆਂ 'ਚ ਫਿੱਟ ਤੇ ਤੰਦਰੁਸਤ ਰਹਿਣ ਲਈ ਰੋਜ਼ਾਨਾ ਸਿਰਫ਼ 10 ਮਿੰਟ ਲਈ ਕਰੋ ਇਹ ਕਸਰਤ !