aman fdsafad

ਭਾਰ ਘਟਾਉਣ ਲਈ ਕੱਚੇ ਜਾਂ ਭਿੱਜੇ ਬਦਾਮ, ਕਿਸ ਦਾ ਸੇਵਨ ਹੈ ਫਾਇਦੇਮੰਦ


By Neha diwan30, Jun 2023 04:17 PMpunjabijagran.com

ਭਾਰ ਘੱਟ

ਅੱਜ ਦੇ ਸਮੇਂ 'ਚ ਜ਼ਿਆਦਾਤਰ ਲੋਕ ਆਪਣਾ ਭਾਰ ਘੱਟ ਕਰਨ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ। ਪਰ ਇਸਦੇ ਲਈ ਇਹ ਬਹੁਤ ਜ਼ਰੂਰੀ ਹੈ ਕਿ ਤੁਸੀਂ ਆਪਣੀ ਖੁਰਾਕ ਵੱਲ ਧਿਆਨ ਦਿਓ।

ਡਾਈਟ 'ਚ ਅਖਰੋਟ

ਜਦੋਂ ਤੁਸੀਂ ਭਾਰ ਘੱਟ ਕਰ ਰਹੇ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਅਖਰੋਟ ਵੀ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚ ਵੀ ਬਦਾਮ ਦਾ ਸੇਵਨ ਕਰਨਾ ਬਹੁਤ ਚੰਗਾ ਮੰਨਿਆ ਜਾਂਦਾ ਹੈ।

ਬਦਾਮ

ਬਦਾਮ ਵਿੱਚ ਹੈਲਦੀ ਫੈਟ ਤੋਂ ਲੈ ਕੇ ਫਾਈਬਰ, ਪ੍ਰੋਟੀਨ, ਵਿਟਾਮਿਨ ਅਤੇ ਮਿਨਰਲਸ ਆਦਿ ਪਾਏ ਜਾਂਦੇ ਹਨ। ਇੰਨਾ ਹੀ ਨਹੀਂ, ਜਦੋਂ ਤੁਸੀਂ ਇਨ੍ਹਾਂ ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਨੂੰ ਸੰਤੁਸ਼ਟੀ ਦੀ ਭਾਵਨਾ ਦਿੰਦਾ ਹੈ।

ਭਿਓਂ ਦੇ ਬਦਾਮ

ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਬਾਦਾਮ ਭਾਰ ਘਟਾਉਣ ਲਈ ਬਹੁਤ ਵਧੀਆ ਹਨ। ਪਰ ਅਕਸਰ ਸਾਡੇ ਸਾਰਿਆਂ ਦੇ ਮਨ ਵਿੱਚ ਇੱਕ ਸਵਾਲ ਉੱਠਦਾ ਹੈ ਕਿ ਬਦਾਮ ਨੂੰ ਭਿਓਂ ਕੇ ਖਾਣਾ ਚਾਹੀਦਾ ਹੈ ਜਾਂ ਕੱਚਾ।

ਭਾਰ ਘਟਾਉਣ ਲਈ ਬਦਾਮ ਦੇ ਫਾਇਦੇ

ਬਦਾਮ ਦਾ ਸੇਵਨ ਕਰਨ ਨਾਲ ਤੁਹਾਨੂੰ ਸੰਤੁਸ਼ਟੀ ਦਾ ਅਹਿਸਾਸ ਹੁੰਦਾ ਹੈ। ਜਿਸ ਕਾਰਨ ਤੁਸੀਂ ਗੈਰ-ਸਿਹਤਮੰਦ ਭੋਜਨ ਖਾਣ ਜਾਂ ਵਾਰ-ਵਾਰ ਖਾਣ ਤੋਂ ਬਚ ਸਕਦੇ ਹੋ। ਇਸ ਨਾਲ ਤੁਹਾਡਾ ਭਾਰ ਘਟਾਉਣਾ ਵੀ ਆਸਾਨ ਹੋ ਜਾਂਦਾ ਹੈ।

ਬਲੱਡ ਸ਼ੂਗਰ

ਬਦਾਮ ਵਿੱਚ ਮੋਨੋਅਨਸੈਚੁਰੇਟਿਡ ਫੈਟ ਵਰਗੀਆਂ ਸਿਹਤਮੰਦ ਚਰਬੀ ਪਾਈ ਜਾਂਦੀ ਹੈ। ਜਦੋਂ ਬਦਾਮ ਦਾ ਸੇਵਨ ਸੰਜਮ ਵਿੱਚ ਕੀਤਾ ਜਾਂਦਾ ਹੈ, ਤਾਂ ਇਹ ਭੁੱਖ ਨੂੰ ਕੰਟਰੋਲ ਕਰਨ ਅਤੇ ਬਲੱਡ ਸ਼ੂਗਰ ਦੇ ਪੱਧਰ ਨੂੰ ਸਥਿਰ ਕਰਨ ਵਿੱਚ ਮਦਦ ਕਰਦੇ ਹਨ।

ਮੈਟਾਬੋਲਿਜ਼ਮ

ਬਦਾਮ ਤੁਹਾਡੇ ਮੈਟਾਬੋਲਿਜ਼ਮ ਨੂੰ ਵਧਾਉਣ ਵਿੱਚ ਵੀ ਮਦਦਗਾਰ ਹੋ ਸਕਦੈ। ਜਦੋਂ ਤੁਹਾਡਾ ਮੈਟਾਬੋਲਿਜ਼ਮ ਵਧੀਆ ਢੰਗ ਨਾਲ ਕੰਮ ਕਰਦਾ ਹੈ, ਤਾਂ ਭੋਜਨ ਚਰਬੀ ਦੀ ਬਜਾਏ ਊਰਜਾ ਵਿੱਚ ਬਦਲ ਜਾਂਦਾ ਹੈ। ਜੋ ਭਾਰ ਘੱਟ ਕਰਨ 'ਚ ਮਦਦ ਕਰਦਾ ਹੈ।

ਕੀ ਕਿਵੇਂ ਖਾਣਾ ਹੈ

ਹੁਣ ਸਵਾਲ ਇਹ ਉੱਠਦਾ ਹੈ ਕਿ ਭਾਰ ਘਟਾਉਣ ਲਈ ਭਿੱਜੇ ਹੋਏ ਬਦਾਮ ਜਾਂ ਕੱਚੇ ਬਦਾਮ ਦਾ ਸੇਵਨ ਕਿਹੜਾ ਕਰਨਾ ਚਾਹੀਦਾ ਹੈ। ਭਾਰ ਘਟਾਉਣ ਲਈ ਭਿੱਜੇ ਹੋਏ ਬਦਾਮ ਖਾਣਾ ਬਿਹਤਰ ਹੁੰਦਾ ਹੈ।

ਮਿਊਜ਼ਿਕ ਥੈਰੇਪੀ ਸਿਹਤ ਲਈ ਹੈ ਫਾਇਦੇਮੰਦ, ਜਾਣੋ ਇਸ ਦੇ ਹੋਰ ਲਾਭ