ਕੋਲੈਸਟ੍ਰੋਲ ਸਰੀਰ ਵਿੱਚ ਇੱਕ ਮਹੱਤਵਪੂਰਨ ਤੱਤ ਹੈ, ਜਿਸਦਾ ਸਹੀ ਮਾਤਰਾ ਵਿੱਚ ਹੋਣਾ ਜ਼ਰੂਰੀ ਹੈ। ਜੇਕਰ ਖੂਨ ਵਿੱਚ ਕੋਲੈਸਟ੍ਰੋਲ ਦੀ ਮਾਤਰਾ ਜ਼ਿਆਦਾ ਹੈ, ਤਾਂ ਇਹ ਤੁਹਾਡੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ।
ਓਟਸ ਵਿੱਚ ਬਹੁਤ ਜ਼ਿਆਦਾ ਫਾਈਬਰ ਹੁੰਦਾ ਹੈ ਜੋ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਜ਼ਿਆਦਾਤਰ ਡਾਕਟਰ ਵੀ ਆਪਣੇ ਮਰੀਜ਼ਾਂ ਨੂੰ ਓਟਸ ਖਾਣ ਦੀ ਸਲਾਹ ਦਿੰਦੇ ਹਨ।
ਬਦਾਮ ਵਿੱਚ ਮੋਨੋਅਨਸੈਚੁਰੇਟਿਡ ਅਤੇ ਪੌਲੀਅਨਸੈਚੁਰੇਟਿਡ ਫੈਟ ਹੁੰਦੇ ਹਨ ਜੋ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਬਦਾਮ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।
ਮੱਕੀ ਵਿੱਚ ਫਾਈਬਰ ਵੀ ਬਹੁਤ ਹੁੰਦਾ ਹੈ। ਇਸ ਦਾ ਨੇਮੀ ਸੇਵਨ ਕਰਨ ਨਾਲ ਖੂਨ 'ਚ ਖਰਾਬ ਕੋਲੈਸਟ੍ਰਾਲ ਤੇਜ਼ੀ ਨਾਲ ਘੱਟ ਹੁੰਦਾ ਹੈ। ਮੱਕੀ 'ਚ ਕਾਫੀ ਮਾਤਰਾ 'ਚ ਵਿਟਾਮਿਨ ਵੀ ਹੁੰਦਾ ਹੈ, ਜੋ ਤੁਹਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।
ਸੇਬ 'ਚ ਪੈਕਟਿਨ ਨਾਂ ਦਾ ਫਾਈਬਰ ਹੁੰਦਾ ਹੈ ਜੋ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਸੇਬ ਖਾਣ ਨਾਲ ਤੁਹਾਡੀ ਪਾਚਨ ਕਿਰਿਆ ਵੀ ਠੀਕ ਰਹਿੰਦੀ ਹੈ।
ਹਰੀਆਂ ਸਬਜ਼ੀਆਂ ਵਿੱਚ ਫਾਈਬਰ ਤੇ ਵਿਟਾਮਿਨ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੀ ਹੈ। ਪਾਲਕ, ਬੈਂਗਣ, ਟਮਾਟਰ, ਗੋਭੀ ਆਦਿ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਜੇਕਰ ਤੁਸੀਂ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨਾ ਚਾਹੁੰਦੇ ਹੋ, ਤਾਂ ਚਿਕਨਾਈ ਵਾਲੇ ਭੋਜਨ ਦਾ ਸੇਵਨ ਪੂਰੀ ਤਰ੍ਹਾਂ ਘੱਟ ਕਰਨਾ ਚਾਹੀਦਾ ਹੈ। ਨਾਲ ਹੀ, ਘੱਟੋ-ਘੱਟ 40 ਮਿੰਟ ਦੀ ਤੇਜ਼ ਸੈਰ ਨਿਯਮਤ ਤੌਰ 'ਤੇ ਕਰਨੀ ਚਾਹੀਦੀ ਹੈ।