ਸ਼ਹਿਨਾਜ਼ ਗਿੱਲ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ। 'ਬਿੱਗ ਬੌਸ 13' ਤੋਂ ਬਾਅਦ ਪ੍ਰਸਿੱਧੀ ਹਾਸਲ ਕਰਨ ਤੋਂ ਬਾਅਦ ਸ਼ਹਿਨਾਜ਼ ਦੀ ਚਮਕ ਦਿਨੋਂ-ਦਿਨ ਵਧੀ ਹੈ।
ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਲਈ ਛੋਟੀਆਂ-ਛੋਟੀਆਂ ਗੱਲਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਬਦਰੀਨਾਥ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸ਼ਹਿਨਾਜ਼ ਗਿੱਲ ਪਿਛਲੇ ਕੁਝ ਦਿਨਾਂ ਤੋਂ ਛੁੱਟੀਆਂ 'ਤੇ ਹੈ। ਉਹ ਉੱਤਰਾਖੰਡ ਦੀਆਂ ਘਾਟੀਆਂ 'ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਇਸ ਦੌਰਾਨ ਅਦਾਕਾਰਾ ਬਦਰੀਨਾਥ ਧਾਮ ਦੇ ਦਰਸ਼ਨਾਂ ਲਈ ਗਈ।
ਸ਼ਹਿਨਾਜ਼ ਨੇ ਸੋਸ਼ਲ ਮੀਡੀਆ 'ਤੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬਦਰੀਨਾਥ ਦੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਨੂੰ ਬਦਰੀਨਾਥ ਮੰਦਰ ਦੇ ਸਾਹਮਣੇ ਦੇਖਿਆ ਜਾ ਸਕਦਾ ਹੈ।
ਅਭਿਨੇਤਰੀ ਨੇ ਸਰਦੀਆਂ ਦੇ ਕੱਪੜੇ ਪਹਿਨੇ ਹੋਏ ਹਨ ਅਤੇ ਬਿਨਾਂ ਮੇਕਅੱਪ ਲੁੱਕ 'ਚ ਨਜ਼ਰ ਆ ਰਹੀ ਹੈ।
ਸ਼ਹਿਨਾਜ਼ ਗਿੱਲ ਨੇ ਸੋਸ਼ਲ ਮੀਡੀਆ 'ਤੇ ਇਕ ਹੋਰ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਪਹਾੜੀ ਜ਼ਿੰਦਗੀ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।
ਪਿਛਲੇ ਮਹੀਨੇ ਸ਼ਹਿਨਾਜ਼ ਦੀ ਫਿਲਮ 'ਥੈਂਕ ਯੂ ਫਾਰ ਕਮਿੰਗ' ਰਿਲੀਜ਼ ਹੋਈ ਸੀ, ਜਿਸ 'ਚ ਅਭਿਨੇਤਰੀ ਦੀ ਅਦਾਕਾਰੀ ਦੀ ਤਾਰੀਫ ਹੋਈ ਸੀ।