ਜੋੜਾਂ ਦੀਆਂ ਸਮੱਸਿਆਵਾਂ ਨੂੰ ਵਧਾਉਂਦਾ ਹੈ ਯੂਰਿਕ ਐਸਿਡ, ਜਾਣੋ ਕਿਵੇਂ ਕਰੀਏ ਕੰਟਰੋਲ
By Neha diwan
2024-03-26, 14:00 IST
punjabijagran.com
ਜੋੜਾਂ ਦਾ ਦਰਦ
ਜੋੜਾਂ ਦੇ ਦਰਦ ਦੀ ਸਮੱਸਿਆ ਤੁਹਾਡੇ ਲਈ ਰੋਜ਼ਾਨਾ ਦੇ ਕੰਮਾਂ ਨੂੰ ਬਹੁਤ ਮੁਸ਼ਕਲ ਬਣਾ ਸਕਦੀ ਹੈ।
ਯੂਰਿਕ ਐਸਿਡ ਦਾ ਪੱਧਰ
ਜੀਵਨ ਸ਼ੈਲੀ ਅਤੇ ਖਾਣ-ਪੀਣ ਵਿੱਚ ਗੜਬੜੀ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਖੂਨ ਵਿੱਚ ਯੂਰਿਕ ਐਸਿਡ ਦਾ ਪੱਧਰ ਵੱਧ ਜਾਂਦਾ ਹੈ, ਉਨ੍ਹਾਂ ਨੂੰ ਜੋੜਾਂ ਦੇ ਦਰਦ ਅਤੇ ਹੋਰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਿਹਤ ਮਾਹਿਰਾਂ ਦਾ ਕਹਿਣਾ ਹੈ
ਇਸ ਸਮੱਸਿਆ ਦਾ ਪਤਾ ਆਮ ਤੌਰ 'ਤੇ ਗਾਊਟ ਜਾਂ ਗੁਰਦੇ ਦੀ ਪੱਥਰੀ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਹੁੰਦਾ ਹੈ। ਖੂਨ ਵਿੱਚ ਯੂਰਿਕ ਐਸਿਡ ਵਧਣ ਦੀ ਸਥਿਤੀ ਨੂੰ ਹਾਈਪਰਯੂਰੀਸੀਮੀਆ ਵੀ ਕਿਹਾ ਜਾਂਦਾ ਹੈ।
ਹਾਈ ਯੂਰਿਕ ਐਸਿਡ ਦੀ ਸਮੱਸਿਆ
ਹਾਈ ਯੂਰਿਕ ਐਸਿਡ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੁੰਦੀ ਹੈ ਪਰ ਇਸਦੇ ਮਾੜੇ ਪ੍ਰਭਾਵ ਕਾਰਨ ਗਾਊਟ ਅਤੇ ਗੁਰਦੇ ਦੀ ਬਿਮਾਰੀ ਦਾ ਖਤਰਾ ਵੀ ਹੋ ਸਕਦੈ।
ਹਾਈ ਬਲੱਡ ਪ੍ਰੈਸ਼ਰ ਦਾ ਸਮੱਸਿਆ
ਕੁਝ ਅਧਿਐਨਾਂ ਵਿੱਚ ਪਾਇਆ ਗਿਆ ਹੈ ਕਿ ਇਹ ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਅਸਫਲਤਾ ਦੇ ਜੋਖਮ ਨੂੰ ਵੀ ਵਧਾ ਸਕਦਾ ਹੈ।
ਕਿਵੇਂ ਰੋਕਿਆ ਜਾ ਸਕਦਾ ਹੈ?
ਸਿਹਤ ਮਾਹਿਰਾਂ ਦਾ ਕਹਿਣਾ ਹੈ, ਹਾਈਪਰਯੂਰੀਸੀਮੀਆ ਨੂੰ ਰੋਕਣ ਦਾ ਸਭ ਤੋਂ ਵਧੀਆ ਤਰੀਕਾ ਹੈ ਸਹੀ ਖੁਰਾਕ ਬਣਾਈ ਰੱਖਣਾ। ਅਜਿਹੀਆਂ ਚੀਜ਼ਾਂ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜਿਨ੍ਹਾਂ ਵਿਚ ਪਿਊਰੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
ਇਨ੍ਹਾਂ ਚੀਜ਼ਾਂ ਨੂੰ ਨਾ ਖਾਓ
ਯੂਰਿਕ ਐਸਿਡ ਦੀ ਸਮੱਸਿਆ ਤੋਂ ਬਚਣ ਜਾਂ ਇਸ ਨੂੰ ਕੰਟਰੋਲ 'ਚ ਰੱਖਣ ਲਈ ਅਲਕੋਹਲ, ਚੀਨੀ ਅਤੇ ਰੈੱਡ ਮੀਟ ਦਾ ਘੱਟ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਘੜੇ ਦਾ ਪਾਣੀ ਪੀਣ ਨਾਲ ਸਰੀਰ ਨੂੰ ਮਿਲਦੇ ਹਨ ਕਈ ਲਾਭ
Read More