ਹਲਦੀ ਸਾਡੀ ਰਸੋਈ ਵਿੱਚ ਉਪਲਬਧ ਇੱਕ ਦਵਾਈ ਹੈ, ਜਿਸ ਦੀ ਵਰਤੋਂ ਘਰੇਲੂ ਨੁਸਖਿਆਂ ਅਤੇ ਉਪਚਾਰਾਂ ਵਿੱਚ ਇੱਕ ਰਾਮਬਾਣ ਵਜੋਂ ਕੀਤੀ ਜਾਂਦੀ ਹੈ।
ਐਂਟੀਆਕਸੀਡੈਂਟ ਤੇ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹਲਦੀ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦੈ। ਅਜਿਹੇ 'ਚ ਸਰਦੀਆਂ 'ਚ ਇਮਿਊਨਿਟੀ ਵਧਾਉਣ ਲਈ ਹਲਦੀ ਵਾਲੇ ਦੁੱਧ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਆਪਣੀ ਸਿਹਤ ਨੂੰ ਬਿਹਤਰ ਬਣਾਉਣ ਲਈ ਸਰਦੀਆਂ ਵਿੱਚ ਹਲਦੀ ਵਾਲੇ ਦੁੱਧ ਦਾ ਜ਼ਿਆਦਾ ਸੇਵਨ ਕਰ ਰਹੇ ਹੋ ਤਾਂ ਤੁਹਾਨੂੰ ਇਸ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਪਤਾ ਹੋਣਾ ਚਾਹੀਦਾ ਹੈ।
ਤੁਸੀਂ ਪੋਸ਼ਣ ਲਈ ਹਲਦੀ ਵਾਲੇ ਦੁੱਧ ਦਾ ਸੇਵਨ ਕਰਦੇ ਹੋ ਪਰ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਦੀ ਜ਼ਿਆਦਾ ਮਾਤਰਾ ਸਰੀਰ ਵਿੱਚ ਆਇਰਨ ਦੀ ਕਮੀ ਦਾ ਕਾਰਨ ਬਣ ਸਕਦੀ ਹੈ।
ਹਲਦੀ ਵਾਲੇ ਦੁੱਧ ਦੇ ਸੇਵਨ ਨਾਲ ਵੀ ਲਿਵਰ ਦੀ ਸਮੱਸਿਆ ਹੋ ਸਕਦੀ ਹੈ। ਹਲਦੀ ਵਿੱਚ ਮੌਜੂਦ ਕਰਕਿਊਮਿਨ ਲਿਵਰ ਵਿੱਚ ਸੋਜ ਪੈਦਾ ਕਰਦਾ ਹੈ, ਜਿਸ ਨਾਲ ਲਿਵਰ ਦੀ ਸਮੱਸਿਆ ਹੋ ਸਕਦੀ ਹੈ।
ਹਲਦੀ ਵਾਲੇ ਦੁੱਧ ਦਾ ਜ਼ਿਆਦਾ ਸੇਵਨ ਸਰੀਰ ਦੇ pH ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਗੈਸ ਅਤੇ ਬਦਹਜ਼ਮੀ ਦੀ ਸਮੱਸਿਆ ਵਧ ਸਕਦੀ ਹੈ।
ਹਲਦੀ ਵਾਲੇ ਦੁੱਧ ਦਾ ਸੇਵਨ ਗਰਭਵਤੀ ਔਰਤਾਂ ਲਈ ਹਾਨੀਕਾਰਕ ਮੰਨਿਆ ਜਾਂਦੈ। ਹਲਦੀ ਦੇ ਜ਼ਿਆਦਾ ਸੇਵਨ ਨਾਲ ਬੱਚੇਦਾਨੀ ਵਿੱਚ ਕੜਵੱਲ ਅਤੇ ਦਰਦ ਹੋ ਸਕਦਾ ਹੈ। ਇਸ ਨਾਲ ਖੂਨ ਵਹਿਣ ਦੀ ਸਮੱਸਿਆ ਵੀ ਹੋ ਜਾਂਦੀ ਹੈ।
ਹਲਦੀ ਵਾਲੇ ਦੁੱਧ ਦਾ ਜ਼ਿਆਦਾ ਸੇਵਨ ਵੀ ਐਲਰਜੀ ਦਾ ਕਾਰਨ ਬਣ ਸਕਦੈ। ਹਲਦੀ ਵਿੱਚ ਪਾਏ ਜਾਣ ਵਾਲੇ ਮਿਸ਼ਰਣਾਂ ਦੇ ਕਾਰਨ, ਕੁਝ ਲੋਕਾਂ ਦੀ ਚਮੜੀ 'ਤੇ ਧੱਫੜ ਅਤੇ ਸਾਹ ਲੈਣ ਵਿੱਚ ਮੁਸ਼ਕਲ ਵੀ ਹੁੰਦੀ ਹੈ।