ਸਿਹਤ ਦਾ ਖ਼ਜ਼ਾਨਾ ਹੈ ਸੁੰਢ ਵਾਲਾ ਦੁੱਧ, ਜਾਣੋ ਹੈਰਾਨ ਕਰ ਦੇਣ ਵਾਲੇ ਫਾਇਦੇ


By Neha Diwan2022-12-23, 11:29 ISTpunjabijagran.com

ਅਦਰਕ

ਅਦਰਕ ਨੂੰ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਸਰਦੀਆਂ ਵਿਚ ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।

ਸੁੱਕਾ ਅਦਰਕ ਪਾਊਡਰ

ਸੁੱਕਾ ਅਦਰਕ ਪਾਊਡਰ ਯਾਨੀ ਸੁੰਢ ਵੀ ਸਿਹਤ ਲਈ ਕਾਫੀ ਫਾਇਦੇਮੰਦ ਹੁੰਦੀ ਹੈ। ਇਹ ਆਮ ਤੌਰ 'ਤੇ ਮਸਾਲੇ ਵਜੋਂ ਵਰਤਿਆ ਜਾਂਦਾ ਹੈ। ਸਰਦੀਆਂ ਦੇ ਮੌਸਮ 'ਚ ਤੁਸੀਂ ਸੁੰਢ ਨੂੰ ਦੁੱਧ 'ਚ ਮਿਲਾ ਕੇ ਵੀ ਪੀ ਸਕਦੇ ਹੋ।

ਇਮਿਊਨਿਟੀ ਮਜ਼ਬੂਤ ਬਣਾਉਂਦੈ

ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਲਈ ਤੁਸੀਂ ਸਰਦੀਆਂ ਵਿਚ ਗਰਮ ਦੁੱਧ ਵਿੱਚ ਸੁੰਢ ਮਿਲਾ ਕੇ ਨਿਯਮਤ ਰੂਪ 'ਚ ਸੇਵਨ ਕਰ ਸਕਦੇ ਹੋ। ਇਸ ਨੂੰ ਪੀਣ ਨਾਲ ਤੁਹਾਡੀ ਇਮਿਊਨਿਟੀ ਵਧ ਸਕਦੀ ਹੈ।

ਪਾਚਨ ਤੰਤਰ ਨੂੰ ਰੱਖਦੈ ਦਰੁਸਤ

ਸੁੰਢ ਪਾਚਨ ਕਿਰਿਆ ਨੂੰ ਸੁਧਾਰਨ ਵਿਚ ਮਦਦਗਾਰ ਹੈ। ਇਸ ਦੀ ਵਰਤੋਂ ਨਾਲ ਕਬਜ਼, ਗੈਸ, ਪੇਟ ਦਰਦ ਆਦਿ ਤੋਂ ਰਾਹਤ ਮਿਲਦੀ ਹੈ। ਇਸ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ।

ਜੋੜਾਂ ਦੇ ਦਰਦ ਤੋਂ ਰਾਹਤ ਦਿਵਾਏ

ਤੁਸੀਂ ਇਸ ਦਰਦ ਤੋਂ ਰਾਹਤ ਪਾਉਣ ਲਈ ਸੁੰਢ ਵਾਲੇ ਦੁੱਧ ਦਾ ਸੇਵਨ ਕਰ ਸਕਦੇ ਹੋ। ਇਹ ਦੁੱਧ ਸਰੀਰ ਵਿਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਕਮੀ ਨੂੰ ਦੂਰ ਕਰਨ ਵਿਚ ਮਦਦਗਾਰ ਹੁੰਦਾ ਹੈ।

ਜ਼ੁਕਾਮ ਤੇ ਫਲੂ ਤੋਂ ਰਾਹਤ ਦਿਵਾਏ

ਤੁਹਾਨੂੰ ਸਰਦੀ-ਜ਼ੁਕਾਮ ਦੀ ਸਮੱਸਿਆ ਹੈ ਤਾਂ ਸੁੰਢ ਵਾਲਾ ਦੁੱਧ ਕਾਰਗਰ ਸਾਬਿਤ ਹੋ ਸਕਦਾ ਹੈ। ਸੁੰਢ ਵਿਚ ਐਂਟੀ-ਵਾਇਰਲ ਅਤੇ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਬੈਕਟੀਰੀਆ ਨਾਲ ਲੜਨ ਵਿੱਚ ਮਦਦਗਾਰ ਹੁੰਦੇ ਹਨ।

ਹਾਈ ਬਲੱਡ ਪ੍ਰੈਸ਼ਰ ਲਈ ਮਦਦਗਾਰ

ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਹ ਦੁੱਧ 'ਚ ਸੁੰਢ ਮਿਲਾ ਕੇ ਪੀ ਸਕਦੇ ਹਨ। ਸੁੰਢ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ, ਜੋ ਖੂਨ ਦੇ ਜੰਮਣ ਨੂੰ ਰੋਕਣ ਵਿੱਚ ਮਦਦ ਕਰਦੀ ਹੈ।

ਜੀਰਾ ਤੇ ਮੇਥੀ ਦੇ ਇਹ ਫਾਇਦੇ ਨਹੀਂ ਜਾਣਦੇ ਹੋਵੋਗੇ ਤੁਸੀ