ਜੇਕਰ ਲਸਣ ਦੀ ਵਰਤੋਂ ਖਾਣੇ 'ਚ ਕੀਤੀ ਜਾਵੇ ਤਾਂ ਇਹ ਸਵਾਦ ਨੂੰ ਕਾਫੀ ਵਧਾਉਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਿਹਤ ਲਈ ਕਿੰਨਾ ਫਾਇਦੇਮੰਦ ਹੈ।
ਲਸਣ ਵਿੱਚ ਸਿਸਟੀਨ ਨਾਮਕ ਅਮੀਨੋ ਐਸਿਡ ਪਾਇਆ ਜਾਂਦਾ ਹੈ ਜੋ ਵਾਲਾਂ ਦੇ ਵਾਧੇ ਅਤੇ ਮਜ਼ਬੂਤੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਜੋ ਵਾਲਾਂ ਨੂੰ ਝੜਨ ਅਤੇ ਟੁੱਟਣ ਤੋਂ ਰੋਕਦਾ ਹੈ।
ਲਸਣ ਵਿੱਚ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੁੰਦੇ ਹਨ ਜੋ ਸਰੀਰ ਨੂੰ ਬਾਹਰੀ ਸੰਕਰਮਣ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਇਸ ਨਾਲ ਮੌਸਮੀ ਬਿਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ।
ਇਹ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੋ ਸਕਦਾ ਹੈ। ਇਹ ਨਾਈਟ੍ਰਿਕ ਆਕਸਾਈਡ ਦੇ ਪੱਧਰ ਨੂੰ ਵਧਾਉਣ ਦੀ ਸਮਰੱਥਾ ਰੱਖਦਾ ਹੈ।
ਨਾਈਟ੍ਰਿਕ ਆਕਸਾਈਡ ਖੂਨ ਦੀਆਂ ਨਾੜੀਆਂ ਨੂੰ ਸਾਫ ਕਰਦੈ, ਜਿਸ ਨਾਲ ਖੂਨ ਵਧੇਰੇ ਆਸਾਨੀ ਨਾਲ ਵਹਿ ਸਕਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਘੱਟ ਹੁੰਦਾ ਹੈ। ਇਹ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਲਈ ਵੀ ਜਾਣਿਆ ਜਾਂਦਾ ਹੈ।