ਦਹੀਂ ਦੇ ਨਿਯਮਤ ਸੇਵਨ ਨਾਲ ਪੇਟ ਸਬੰਧੀ ਸਮੱਸਿਆਵਾਂ ਦੇ ਨਾਲ-ਨਾਲ ਕਈ ਹੋਰ ਬਿਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ। ਇਨ੍ਹਾਂ ਸਾਰੇ ਫਾਇਦਿਆਂ ਕਾਰਨ ਰੋਜ਼ਾਨਾ ਦਹੀਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਦਹੀ ਅਤੇ ਪਿਆਜ਼ ਇਕੱਠੇ ਖਾਣਾ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਦਹੀਂ 'ਚ ਪਿਆਜ਼ ਮਿਲਾ ਕੇ ਰਾਇਤਾ ਬਣਾ ਕੇ ਨਾ ਖਾਓ।
ਦਹੀਂ ਅਤੇ ਮੱਛੀ ਦੋਵਾਂ 'ਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੇਕਰ ਤੁਸੀਂ ਦੋਵੇਂ ਚੀਜ਼ਾਂ ਇਕੱਠੇ ਖਾਂਦੇ ਹੋ ਤਾਂ ਬਦਹਜ਼ਮੀ ਜਾਂ ਸਕਿੰਨ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਦੁੱਧ ਅਤੇ ਦਹੀਂ ਨੂੰ ਇਕੱਠੇ ਖਾਣ ਤੋਂ ਪਰਹੇਜ਼ ਕਰੋ। ਜੇਕਰ ਤੁਸੀਂ ਇਨ੍ਹਾਂ ਦੋਵਾਂ ਦਾ ਇਕੱਠੇ ਸੇਵਨ ਕਰਦੇ ਹੋ ਤਾਂ ਐਸੀਡਿਟੀ, ਹਾਰਟ ਬਰਨ, ਪੇਟ ਫੁੱਲਣਾ ਆਦਿ ਦੀ ਸਮੱਸਿਆ ਹੋ ਸਕਦੀ ਹੈ।
ਲੋਕ ਅੰਬ ਅਤੇ ਦਹੀਂ ਦੀ ਲੱਸੀ ਪੀਣਾ ਪਸੰਦ ਕਰਦੇ ਹਨ ਪਰ ਇਨ੍ਹਾਂ ਦੋਵਾਂ ਨੂੰ ਇਕੱਠੇ ਖਾਣਾ ਤੁਹਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ। ਇਹ ਸਰੀਰ ਵਿਚ ਜ਼ਹਿਰੀਲੇ ਪਦਾਰਥਾਂ ਨੂੰ ਵਧਾਉਂਦਾ ਹੈ ਜਿਸ ਕਾਰਨ ਪਾਚਨ ਤੰਤਰ ਪ੍ਰਭਾਵਿਤ ਹੁੰਦਾ ਹੈ।
ਮਾਹ ਦੀ ਦਾਲ ਦੇ ਨਾਲ ਦਹੀਂ ਦਾ ਸੇਵਨ ਕਰਦੇ ਹੋ, ਤਾਂ ਇਸ ਨਾਲ ਐਸੀਡਿਟੀ, ਗੈਸ, ਲੂਜ਼ ਮੋਸ਼ਨ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।