ਛੋਲਿਆਂ ਦੀ ਦਾਲ ਦਾ ਸੇਵਨ ਸਿਹਤ ਨੂੰ ਕਈ ਫਾਇਦੇ ਦਿੰਦਾ ਹੈ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਛੋਲਿਆਂ ਦੀ ਦਾਲ 'ਚ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ, ਜੋ ਸਰੀਰ 'ਚ ਊਰਜਾ ਬਣਾਈ ਰੱਖਣ 'ਚ ਮਦਦਗਾਰ ਸਾਬਤ ਹੁੰਦੀ ਹੈ।
ਦਾਲ 'ਚ ਵਿਟਾਮਿਨ ਬੀ1, ਵਿਟਾਮਿਨ ਬੀ5, ਵਿਟਾਮਿਨ ਕੇ, ਫੋਲੇਟ, ਆਇਰਨ, ਮੈਗਨੀਸ਼ੀਅਮ, ਫਾਈਬਰ ਵਰਗੇ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ।
ਕਮਜ਼ੋਰੀ ਤੇ ਥਕਾਵਟ ਮਹਿਸੂਸ ਹੋਣ 'ਤੇ ਛੋਲਿਆਂ ਦੀ ਦਾਲ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦੈ। ਜ਼ਿੰਕ, ਆਇਰਨ, ਫੋਲੇਟ ਵਰਗੇ ਤੱਤ ਨਾਲ ਭਰਪੂਰ ਹੁੰਦੀ ਹੈ।
ਛੋਲਿਆਂ ਦੀ ਦਾਲ 'ਚ ਕਾਫੀ ਮਾਤਰਾ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ, ਇਸ ਲਈ ਜੇਕਰ ਤੁਸੀਂ ਰੋਜ਼ਾਨਾ ਇਕ ਕਟੋਰੀ ਛੋਲਿਆਂ ਦੀ ਦਾਲ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
ਛੋਲਿਆਂ ਦੀ ਦਾਲ 'ਚ ਪ੍ਰੋਟੀਨ ਅਤੇ ਜ਼ਿੰਕ ਵਰਗੇ ਤੱਤ ਪਾਏ ਜਾਂਦੇ ਹਨ, ਇਸ ਲਈ ਜੇਕਰ ਤੁਸੀਂ ਛੋਲਿਆਂ ਦੀ ਦਾਲ ਦਾ ਸੇਵਨ ਕਰਦੇ ਹੋ ਤਾਂ ਇਹ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ।
ਛੋਲਿਆਂ ਦੀ ਦਾਲ 'ਚ ਫਾਈਬਰ ਅਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਕਿ ਖਰਾਬ ਕੋਲੈਸਟ੍ਰਾਲ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਜਿਸ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਸ਼ੂਗਰ ਦੇ ਰੋਗੀਆਂ ਲਈ ਛੋਲਿਆਂ ਦੀ ਦਾਲ ਦਾ ਸੇਵਨ ਫਾਇਦੇਮੰਦ ਮੰਨਿਆ ਜਾਂਦੈ। ਕਿਉਂਕਿ ਛੋਲਿਆਂ ਦੀ ਦਾਲ 'ਚ ਕਾਫੀ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ।
ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ 'ਤੇ ਛੋਲਿਆਂ ਦੀ ਦਾਲ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦੈ। ਕਿਉਂਕਿ ਛੋਲਿਆਂ ਦੀ ਦਾਲ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ।