ਮੌਨਸੂਨ ਇੱਕ ਅਜਿਹਾ ਮੌਸਮ ਹੈ, ਜਦੋਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਸਾਨੂੰ ਘੇਰ ਲੈਂਦੀਆਂ ਹਨ। ਇਸ ਲਈ ਕਿਹਾ ਜਾਂਦਾ ਹੈ ਕਿ ਮੌਨਸੂਨ 'ਚ ਆਪਣੀ ਸਿਹਤ ਦਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ।
ਪੇਟ ਨਾਲ ਜੁੜੀਆਂ ਸਮੱਸਿਆਵਾਂ, ਸਗੋਂ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਕਾਰਨ ਖੰਘ, ਜ਼ੁਕਾਮ, ਬੁਖਾਰ, ਫੰਗਲ ਇਨਫੈਕਸ਼ਨ, ਸਾਹ ਦੀ ਸਮੱਸਿਆ ਅਤੇ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਦੇ ਲਈ ਇਹ ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਆਪਣੀ ਖੁਰਾਕ ਦਾ ਖਾਸ ਧਿਆਨ ਰੱਖੋ। ਸਿਰਫ਼ ਬਾਹਰ ਦਾ ਖਾਣਾ ਬੰਦ ਕਰਨ ਨਾਲ ਤੁਹਾਨੂੰ ਫ਼ਾਇਦਾ ਨਹੀਂ ਹੋਵੇਗਾ, ਸਗੋਂ ਤੁਹਾਨੂੰ ਆਪਣੀ ਡਾਈਟ 'ਚ ਘਿਓ ਵੀ ਜ਼ਰੂਰ ਸ਼ਾਮਲ ਕਰਨਾ ਚਾਹੀਦੈ
ਇਸ 'ਚ ਘਿਓ ਤੁਹਾਡੀ ਕਾਫੀ ਮਦਦ ਕਰ ਸਕਦਾ ਹੈ। ਇਹ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ, ਜਿਸ ਕਾਰਨ ਇਹ ਤੁਹਾਡੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਤੁਹਾਡੀ ਮਦਦ ਕਰਦਾ ਹੈ।
ਜੇ ਕਿਸੇ ਨੂੰ ਗਠੀਏ ਦੀ ਸਮੱਸਿਆ ਹੈ ਤਾਂ ਇਹ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ। ਪਰ ਜੇਕਰ ਤੁਸੀਂ ਡਾਈਟ 'ਚ ਘਿਓ ਨੂੰ ਸ਼ਾਮਿਲ ਕਰਦੇ ਹੋ ਤਾਂ ਇਸ ਨਾਲ ਜੋੜਾਂ ਦੇ ਦਰਦ 'ਚ ਰਾਹਤ ਮਿਲਦੀ ਹੈ।
ਮੌਨਸੂਨ ਦੌਰਾਨ ਕਬਜ਼, ਦਸਤ, ਪੇਟ ਫੁੱਲਣਾ, ਪੇਟ ਦਰਦ ਤੇ ਕਈ ਹੋਰ ਸਮੱਸਿਆਵਾਂ ਹੋ ਜਾਂਦੀਆਂ ਹਨ। ਜੇ ਘਿਓ ਦਾ ਸੇਵਨ ਕਰਦੇ ਹੋ ਤਾਂ ਇਸ ਦਾ ਪਾਚਨ ਤੰਤਰ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ।
ਮੌਨਸੂਨ ਦੌਰਾਨ ਜ਼ਿਆਦਾਤਰ ਲੋਕ ਸੁਸਤ ਅਤੇ ਥਕਾਵਟ ਮਹਿਸੂਸ ਕਰਦੇ ਹਨ। ਉਹ ਸੁਸਤ ਹੋਣ ਕਾਰਨ ਕੋਈ ਕੰਮ ਕਰਨ ਵਿੱਚ ਮਨ ਨਹੀਂ ਕਰਦੇ। ਪਰ ਜੇਕਰ ਤੁਸੀਂ ਘਿਓ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਨੂੰ ਊਰਜਾ ਦਿੰਦਾ ਹੈ।
ਜਿਨ੍ਹਾਂ ਲੋਕਾਂ ਨੂੰ ਸਾਹ ਦੀ ਸਮੱਸਿਆ ਹੁੰਦੀ ਹੈ, ਸਮੱਸਿਆ ਮੌਨਸੂਨ ਦੌਰਾਨ ਵੱਧ ਜਾਂਦੀ ਹੈ। ਇਸ ਮੌਸਮ 'ਚ ਐਲਰਜੀ ਕਾਰਨ ਸਾਹ ਦੀ ਲਾਗ ਵਧ ਜਾਂਦੀ ਹੈ। ਖਾਂਸੀ ਤੇ ਸਾਹ ਦੀਆਂ ਹੋਰ ਬਿਮਾਰੀਆਂ ਵਿੱਚ ਵੀ ਰਾਹਤ ਮਿਲਦੀ ਹੈ।