ਭਾਰਤੀ ਰਸੋਈ 'ਚ ਕਈ ਤਰ੍ਹਾਂ ਦੇ ਮਸਾਲੇ ਹੁੰਦੇ ਹਨ, ਜੋ ਖਾਣੇ ਨੂੰ ਸਵਾਦਿਸ਼ਟ ਬਣਾਉਣ ਦੇ ਨਾਲ-ਨਾਲ ਫਿੱਟ ਅਤੇ ਸਿਹਤਮੰਦ ਰੱਖਣ 'ਚ ਵੀ ਮਦਦ ਕਰਦੇ ਹਨ।
ਇਨ੍ਹਾਂ ਮਸਾਲਿਆਂ ਵਿੱਚ ਬਹੁਤ ਜ਼ਿਆਦਾ ਇਮਿਊਨਿਟੀ ਵਧਾਉਣ ਦੀ ਸਮਰੱਥਾ ਹੁੰਦੀ ਹੈ, ਜਿਸ ਨਾਲ ਤੁਸੀਂ ਕਈ ਮੌਸਮੀ ਬਿਮਾਰੀਆਂ ਤੋਂ ਬਚ ਸਕਦੇ ਹੋ। ਇਹ ਮਸਾਲੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ।
ਮੇਥੀ ਨੂੰ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਰਾਤ ਨੂੰ ਇੱਕ ਕਟੋਰੀ ਪਾਣੀ ਵਿੱਚ ਮੇਥੀ ਨੂੰ ਭਿਓਂ ਦਿਓ, ਸਵੇਰੇ ਇਸ ਪਾਣੀ ਨੂੰ ਛਾਣ ਲਓ ਤੇ ਖਾਲੀ ਪੇਟ ਇਸ ਦਾ ਸੇਵਨ ਕਰੋ। ਸ਼ੂਗਰ ਦੇ ਮਰੀਜ਼ਾਂ ਨੂੰ ਕਾਫੀ ਫਾਇਦਾ ਹੋਵੇਗਾ।
ਤੁਹਾਨੂੰ ਰਸੋਈ ਵਿਚ ਆਸਾਨੀ ਨਾਲ ਦਾਲਚੀਨੀ ਮਿਲ ਜਾਵੇਗੀ। ਇਹ ਬਲੱਡ ਸ਼ੂਗਰ ਲੈਵਲ ਨੂੰ ਨਾਰਮਲ ਰੱਖਣ 'ਚ ਕਾਫੀ ਮਦਦ ਕਰਦਾ ਹੈ। ਜੇਕਰ ਤੁਸੀਂ ਡਾਇਬਟੀਜ਼ ਤੋਂ ਪੀੜਤ ਹੋ ਤਾਂ ਆਪਣੀ ਡਾਈਟ 'ਚ ਦਾਲਚੀਨੀ ਜ਼ਰੂਰ ਸ਼ਾਮਲ ਕਰੋ।
ਅਦਰਕ 'ਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਅਦਰਕ ਨੂੰ ਕਈ ਤਰੀਕਿਆਂ ਨਾਲ ਸ਼ੂਗਰ ਦੇ ਮਰੀਜ਼ਾਂ ਦੀ ਖੁਰਾਕ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਕਾਲੀ ਮਿਰਚ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਐਂਜ਼ਾਈਮ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਨ 'ਚ ਕਾਫੀ ਮਦਦਗਾਰ ਹੁੰਦੈ। ਤੁਸੀਂ ਭਾਰ ਘਟਾਉਣ ਲਈ ਕਾਲੀ ਮਿਰਚ ਦਾ ਸੇਵਨ ਵੀ ਕਰ ਸਕਦੇ ਹੋ।
ਇਸ 'ਚ ਵਿਟਾਮਿਨ-ਸੀ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਸ਼ੂਗਰ ਲੈਵਲ ਨੂੰ ਨਾਰਮਲ ਰੱਖਣ ਦੇ ਨਾਲ-ਨਾਲ ਲਾਲ ਖੂਨ ਦੇ ਸੈੱਲਾਂ ਦੇ ਨਿਰਮਾਣ 'ਚ ਵੀ ਮਦਦਗਾਰ ਹੁੰਦਾ ਹੈ।