ਸਰਦੀਆਂ ਦੇ ਮੌਸਮ 'ਚ ਗਰਮ ਚੀਜ਼ਾਂ ਖਾਣ ਦਾ ਮਜ਼ਾ ਹੀ ਕੁਝ ਹੋਰ ਹੈ ਪਰ ਇਸ ਮੌਸਮ 'ਚ ਲੋਕ ਜਲਦੀ ਬਿਮਾਰ ਵੀ ਹੋ ਜਾਂਦੇ ਹਨ। ਲੋਕ ਜ਼ੁਕਾਮ, ਖੰਘ, ਜੋੜਾਂ ਦੇ ਦਰਦ ਅਤੇ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।
ਇਸ ਨੂੰ ਬਣਾਉਣ ਲਈ ਸੁੱਕੇ ਮੇਵੇ, ਆਟਾ, ਦੇਸੀ ਘਿਓ ਦੀ ਵਰਤੋਂ ਕੀਤੀ ਜਾਂਦੀ ਹੈ। ਗੋਂਦ ਦੇ ਲੱਡੂ ਵਿੱਚ ਪ੍ਰੋਟੀਨ ਅਤੇ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।
ਮੇਥੀ ਦਾ ਸਵਾਦ ਕੌੜਾ ਹੁੰਦਾ ਹੈ ਪਰ ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਕਈ ਗੁਣ ਹੁੰਦੇ ਹਨ। ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ।
ਅਲਸੀ ਦੇ ਲੱਡੂ ਖਾਣਾ ਪਸੰਦ ਕਰਦੇ ਹਨ। ਇਹ ਸੁਆਦੀ ਹੋਣ ਦੇ ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਅਲਸੀ 'ਚ ਮੌਜੂਦ ਘੁਲਣਸ਼ੀਲ ਫਾਈਬਰ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।
ਸਰਦੀਆਂ ਦੇ ਮੌਸਮ ਵਿੱਚ ਤਿਲਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਮੌਜੂਦ ਗੁਣ ਇਮਿਊਨਿਟੀ ਨੂੰ ਮਜ਼ਬੂਤ ਕਰਨ 'ਚ ਮਦਦਗਾਰ ਹੁੰਦੇ ਹਨ।