ਇਸ 'ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਰੈਟੀਨਾ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦ ਕਰਦਾ ਹੈ।
ਪਾਲਕ ਅੱਖਾਂ ਦੇ ਸੈੱਲਾਂ ਨੂੰ ਨੁਕਸਾਨ ਤੋਂ ਬਚਾ ਕੇ ਨਜ਼ਰ ਨੂੰ ਬਣਾਈ ਰੱਖਣ ਵਿੱਚ ਮਦਦ ਕਰਦੀ ਹੈ। ਪਾਲਕ ਸਰੀਰ ਦੇ ਹੋਰ ਅੰਗਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਲਈ ਇਸ ਨੂੰ ਰੋਜ਼ਾਨਾ ਖਾਓ।
ਇਹ ਬੀਟਾ-ਕੈਰੋਟੀਨ ਦਾ ਚੰਗਾ ਸਰੋਤ ਹੈ, ਜੋ ਅੱਖਾਂ ਨੂੰ ਵਧਦੀ ਉਮਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ ਅਤੇ ਉਨ੍ਹਾਂ ਨੂੰ ਸਿਹਤਮੰਦ ਰੱਖਦਾ ਹੈ। ਇਸ ਲਈ ਸ਼ਕਰਕੰਦੀ ਨੂੰ ਖਾਣੇ 'ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।
ਇਸ 'ਚ ਲਾਈਕੋਪੀਨ ਅਤੇ ਵਿਟਾਮਿਨ ਸੀ ਹੁੰਦਾ ਹੈ, ਜੋ ਅੱਖਾਂ ਦੀ ਸਿਹਤ ਨੂੰ ਬਣਾਈ ਰੱਖਣ ਅਤੇ ਨਜ਼ਰ ਨੂੰ ਬਿਹਤਰ ਬਣਾਉਣ 'ਚ ਮਦਦਗਾਰ ਹੁੰਦਾ ਹੈ।
ਇਹ ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਹੁੰਦਾ ਹੈ, ਜੋ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਅੱਖਾਂ ਦੀ ਥਕਾਵਟ ਨੂੰ ਘੱਟ ਕਰਦਾ ਹੈ।
ਪੋਟਾਸ਼ੀਅਮ ਤੇ ਵਿਟਾਮਿਨ ਏ ਨਾਲ ਭਰਪੂਰ ਕੇਲਾ ਅੱਖਾਂ ਨੂੰ ਹਾਈਡਰੇਟ ਰੱਖਦਾ ਹੈ ਤੇ ਨਜ਼ਰ ਨੂੰ ਸੁਧਾਰਦਾ ਹੈ। ਇਸ ਨਾਲ ਅੱਖਾਂ 'ਚ ਖਿਚਾਅ ਅਤੇ ਸੁੱਕੀਆਂ ਅੱਖਾਂ ਦੀ ਸਮੱਸਿਆ ਘੱਟ ਹੋ ਜਾਂਦੀ ਹੈ।
ਇਸ ਵਿਚ ਐਂਟੀਆਕਸੀਡੈਂਟ ਹੁੰਦੇ ਹਨ, ਜੋ ਅੱਖਾਂ ਦੇ ਸੈੱਲਾਂ ਨੂੰ ਆਕਸੀਡੇਟਿਵ ਤਣਾਅ ਤੋਂ ਬਚਾਉਂਦੇ ਹਨ ਅਤੇ ਨਜ਼ਰ ਨੂੰ ਸੁਧਾਰਦੇ ਹਨ।
ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਅਮਰੂਦ ਅੱਖਾਂ ਦੀ ਰੋਸ਼ਨੀ ਬਣਾਈ ਰੱਖਣ 'ਚ ਮਦਦ ਕਰਦਾ ਹੈ।
ਇਸ 'ਚ ਲੂਟੀਨ ਅਤੇ ਜ਼ੀਐਕਸੈਂਥਿਨ ਪਾਏ ਜਾਂਦੇ ਹਨ, ਜੋ ਅੱਖਾਂ ਦੀ ਸਿਹਤ ਲਈ ਬਹੁਤ ਜ਼ਰੂਰੀ ਹਨ ਅਤੇ ਮੋਤੀਆਬਿੰਦ ਨੂੰ ਰੋਕਣ 'ਚ ਮਦਦ ਕਰਦੇ ਹਨ।
ਵਿਟਾਮਿਨ ਸੀ ਨਾਲ ਭਰਪੂਰ ਸੰਤਰਾ ਅੱਖਾਂ ਦੀਆਂ ਨਸਾਂ ਨੂੰ ਸਿਹਤਮੰਦ ਰੱਖਦਾ ਹੈ ਅਤੇ ਅੱਖਾਂ ਦੀ ਰੋਸ਼ਨੀ ਦੀ ਰੱਖਿਆ ਕਰਦਾ ਹੈ।