ਬਿੱਗ ਬੌਸ 14 ਦੀ ਜੇਤੂ ਅਤੇ ਖੂਬਸੂਰਤ ਟੀਵੀ ਅਦਾਕਾਰਾ ਰੁਬੀਨਾ ਦਿਲੈਕ ਨੇ ਆਪਣੀ ਜ਼ਿੰਦਗੀ ਦਾ ਨਵਾਂ ਸਫ਼ਰ ਸ਼ੁਰੂ ਕੀਤਾ ਹੈ। ਰੁਬੀਨਾ ਦਿਲੈਕ ਮਾਂ ਬਣਨ ਜਾ ਰਹੀ ਹੈ।
ਰੁਬੀਨਾ ਲਗਾਤਾਰ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ 'ਚ ਆਪਣੇ ਬੇਬੀ ਬੰਪ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਅਦਾਕਾਰਾ ਨੇ ਆਪਣੀ ਪ੍ਰੈਗਨੈਂਸੀ ਦੀਆਂ ਖਬਰ ਫੈਨਜ਼ ਨਾਲ ਸ਼ੇਅਰ ਕੀਤੀ ਹੈ।
ਟੀਵੀ ਅਦਾਕਾਰਾ ਰੁਬੀਨਾ ਦਿਲੈਕ ਨੇ ਆਪਣੇ ਅਧਿਕਾਰਤ ਯੂਟਿਊਬ ਚੈਨਲ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੀ ਪ੍ਰੈਗਨੈਂਸੀ ਬਾਰੇ ਖੁੱਲ੍ਹ ਕੇ ਗੱਲ ਕਰ ਰਹੀ ਹੈ।
ਰੂਬੀਨਾ ਦਿਲੈਕ ਤੇ ਅਭਿਨਵ ਸ਼ੁਕਲਾ ਨੇ ਲੰਬੀ ਡੇਟਿੰਗ ਤੋਂ ਬਾਅਦ ਸਾਲ 2018 ਵਿੱਚ ਵਿਆਹ ਕੀਤਾ ਸੀ। ਦੋਹਾਂ ਨੇ ਬਹੁਤ ਧੂਮਧਾਮ ਨਾਲ ਇਕੱਠੇ ਰਹਿਣ ਦੀ ਕਸਮ ਖਾਧੀ ਪਰ ਸਮੇਂ ਦੇ ਨਾਲ ਉਨ੍ਹਾਂ ਦੇ ਰਿਸ਼ਤੇ ਵੀ ਵਿਗੜਨੇ ਸ਼ੁਰੂ ਹੋ ਗਏ।
ਰੁਬੀਨਾ ਅਤੇ ਅਭਿਨਵ ਸ਼ੁਕਲਾ ਨੇ ਬਿੱਗ ਬੌਸ 14 ਵਿੱਚ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਤਲਾਕ ਲੈਣ ਦਾ ਫੈਸਲਾ ਕੀਤਾ ਸੀ, ਪਰ ਜਦੋਂ ਉਨ੍ਹਾਂ ਨੂੰ ਇਸ ਸ਼ੋਅ ਦੀ ਪੇਸ਼ਕਸ਼ ਕੀਤੀ ਗਈ ਤਾਂ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਕੁਝ ਸਮਾਂ ਦੇਣ ਦਾ ਫੈਸਲਾ ਕੀਤਾ।
ਦੋਵੇਂ ਜਲਦੀ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਰੁਬੀਨਾ ਅਤੇ ਅਭੀ ਦੋਵੇਂ ਹੀ ਘੁੰਮਣ-ਫਿਰਨ ਦੇ ਸ਼ੌਕੀਨ ਹਨ ਅਤੇ ਹੁਣ ਉਨ੍ਹਾਂ ਨੂੰ ਇਕ ਹੋਰ ਸਾਥੀ ਮਿਲਣ ਜਾ ਰਿਹਾ ਹੈ।