ਪੇਟ 'ਚ ਬੈਕਟੀਰੀਆ ਦੀ ਲਾਗ ਕਾਰਨ ਅਲਸਰ ਹੋ ਸਕਦਾ ਹੈ। ਭਾਵੇਂ ਤੁਸੀਂ ਸੋਜ਼ਸ਼ ਦੀਆਂ ਦਵਾਈਆਂ ਦਾ ਜ਼ਿਆਦਾ ਸੇਵਨ ਕਰਦੇ ਹੋ, ਫਿਰ ਵੀ ਤੁਹਾਨੂੰ ਅਲਸਰ ਦੀ ਸਮੱਸਿਆ ਹੋ ਸਕਦੀ ਹੈ।
ਜੇ ਇਸ ਦਾ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਖਤਰਨਾਕ ਸਾਬਤ ਹੋ ਸਕਦਾ ਹੈ
ਐਲੋਵੇਰਾ ਦਾ ਜੂਸ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਬਹੁਤ ਮਦਦਗਾਰ ਹੁੰਦਾ ਹੈ। ਇਸ 'ਚ ਮੌਜੂਦ ਐਨਜ਼ਾਈਮ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹਨ।
ਕੇਲਾ ਖਾਣ ਨਾਲ ਤੁਹਾਡੀ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ 'ਚ ਸਟਾਰਚ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਹ ਪੇਟ 'ਚ ਗੈਸ ਅਤੇ ਜਲਨ ਨੂੰ ਸ਼ਾਂਤ ਕਰਨ ਵਿੱਚ ਮਦਦ ਕਰ ਸਕਦਾ ਹੈ।
ਸੇਬ ਨੂੰ ਪੌਸ਼ਟਿਕ ਤੱਤਾਂ ਦਾ ਭੰਡਾਰ ਕਿਹਾ ਜਾਂਦਾ ਹੈ। ਇਸ 'ਚ ਫਾਈਬਰ ਅਤੇ ਹੋਰ ਕਈ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ, ਜੋ ਪੇਟ ਨਾਲ ਜੁੜੀਆਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ 'ਚ ਮਦਦ ਕਰਦੇ ਹਨ।
ਜੇਕਰ ਤੁਹਾਨੂੰ ਅਲਸਰ ਦੀ ਸਮੱਸਿਆ ਹੈ ਤਾਂ ਮੂਲੀ ਦਾ ਸੇਵਨ ਜ਼ਰੂਰ ਕਰੋ। ਇਸ 'ਚ ਐਂਟੀ-ਅਲਸਰ ਗੁਣ ਹੁੰਦੇ ਹਨ, ਜਿਸ ਦੀ ਵਰਤੋਂ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਕਰੈਨਬੇਰੀ ਸਰੀਰ ਨੂੰ ਸਿਹਤਮੰਦ ਰੱਖਣ 'ਚ ਬਹੁਤ ਮਦਦਗਾਰ ਹੈ। ਇਹ ਪੇਟ ਦੀਆਂ ਸਮੱਸਿਆਵਾਂ ਨੂੰ ਠੀਕ ਕਰਨ 'ਚ ਕਾਰਗਰ ਹੈ
ਦਹੀਂ ਵਿੱਚ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਪਾਚਨ ਸ਼ਕਤੀ ਲਈ ਇੱਕ ਸਿਹਤਮੰਦ ਭੋਜਨ ਮੰਨਿਆ ਜਾਂਦਾ ਹੈ। ਇਸ ਵਿੱਚ ਪ੍ਰੋਬਾਇਓਟਿਕਸ ਹੁੰਦੇ ਹਨ, ਜੋ ਤੁਹਾਡੀ ਅੰਤੜੀਆਂ ਨੂੰ ਸਿਹਤਮੰਦ ਰੱਖਦੇ ਹਨ।