ਗਰਮੀਆਂ ਦੇ ਮੌਸਮ 'ਚ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਵਧਣ ਲੱਗਦੀਆਂ ਹਨ। ਇਸ ਮੌਸਮ 'ਚ ਲੋਕਾਂ ਨੂੰ ਖਾਸ ਤੌਰ 'ਤੇ ਅੱਖਾਂ ਦੀ ਸਿਹਤ ਦਾ ਧਿਆਨ ਰੱਖਣ ਦੀ ਲੋੜ ਹੁੰਦੀ ਹੈ।
ਗਰਮੀਆਂ 'ਚ ਤੇਜ਼ ਧੁੱਪ ਤੇ ਤੇਜ਼ ਹਵਾਵਾਂ ਕਾਰਨ ਅੱਖਾਂ 'ਚ ਜਲਨ, ਖਾਰਸ਼, ਪਾਣੀ ਆਉਣਾ ਅਤੇ ਲਾਲ ਹੋਣ ਵਰਗੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ।
ਇਸ ਦੇ ਲਈ ਜਦੋਂ ਵੀ ਤੁਸੀਂ ਧੁੱਪ 'ਚ ਬਾਹਰ ਜਾਓ ਤਾਂ ਸਨ ਗਲਾਸ ਜ਼ਰੂਰ ਲਗਾਓ, ਦਿਨ 'ਚ ਤਿੰਨ ਤੋਂ ਚਾਰ ਵਾਰ ਅੱਖਾਂ ਨੂੰ ਠੰਡੇ ਪਾਣੀ ਨਾਲ ਧੋਵੋ, ਭਰਪੂਰ ਮਾਤਰਾ 'ਚ ਪਾਣੀ ਪੀਓ ਤਾਂ ਜੋ ਅੱਖਾਂ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਇਆ ਜਾ ਸਕੇ।
ਅੱਖਾਂ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਖੁਰਾਕ ਵਿੱਚ ਰੇਸ਼ੇਦਾਰ ਫਲ, ਹਰੀਆਂ ਸਬਜ਼ੀਆਂ ਆਦਿ ਦਾ ਸੇਵਨ ਕਰੋ। ਹਰ ਅੱਧੇ ਘੰਟੇ ਬਾਅਦ ਅੱਖਾਂ ਨੂੰ ਆਰਾਮ ਦਿਓ। ਇਸ ਨਾਲ ਅੱਖਾਂ ਦੀ ਸਿਹਤ ਠੀਕ ਰਹੇਗੀ।
ਜੇਕਰ ਅੱਖਾਂ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਸਾਨੂੰ ਹਮੇਸ਼ਾ ਮਾਹਿਰਾਂ ਦੀ ਸਲਾਹ 'ਤੇ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਕਿਉਂਕਿ ਗਰਮੀਆਂ 'ਚ ਅੱਖਾਂ ਦੀ ਇਨਫੈਕਸ਼ਨ ਦਾ ਖਤਰਾ ਜ਼ਿਆਦਾ ਵਧ ਜਾਂਦਾ ਹੈ।
ਅੱਖਾਂ ਨੂੰ ਕਦੇ ਵੀ ਹੱਥਾਂ ਨਾਲ ਸਾਫ਼ ਨਹੀਂ ਕਰਨਾ ਚਾਹੀਦਾ। ਇਸ ਕਾਰਨ ਅੱਖਾਂ ਦੀਆਂ ਸਮੱਸਿਆਵਾਂ ਵੀ ਵਧ ਸਕਦੀਆਂ ਹਨ।
ਜੋ ਲੰਬੇ ਸਮੇਂ ਤੱਕ ਸਕ੍ਰੀਨ 'ਤੇ ਕੰਮ ਕਰਦੇ ਹਨ। ਉਨ੍ਹਾਂ ਨੂੰ ਅੱਖਾਂ ਨੂੰ ਇੱਕ ਵਾਰ ਆਰਾਮ ਦੇਣਾ ਚਾਹੀਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਹਨੇਰੇ ਵਿੱਚ ਮੋਬਾਈਲ ਦੀ ਵਰਤੋਂ ਕਰਨਾ ਵੀ ਅੱਖਾਂ ਦੀ ਸਿਹਤ ਲਈ ਚੰਗਾ ਨਹੀਂ ਹੈ।