ਅੱਜ ਦੇ ਦੌਰ ਵਿੱਚ ਹਰ ਕੋਈ ਸਿਹਤਮੰਦ ਅਤੇ ਸੁੰਦਰ ਦਿਖਣਾ ਚਾਹੁੰਦਾ ਹੈ ਪਰ ਹਰ ਕੋਈ ਕਿਸੇ ਨਾ ਕਿਸੇ ਸਮੱਸਿਆ ਤੋਂ ਪ੍ਰੇਸ਼ਾਨ ਹੈ। ਕਈਆਂ ਦੀ ਪਾਚਨ ਸ਼ਕਤੀ ਖਰਾਬ ਹੁੰਦੀ ਹੈ, ਕਈਆਂ ਨੂੰ ਵਾਲ ਝੜਨ ਦੀ ਸਮੱਸਿਆ ਹੁੰਦੀ ਹੈ
ਤ੍ਰਿਫਲਾ ਪਾਊਡਰ ਦਾ ਸੇਵਨ ਕਰਨ ਨਾਲ ਤੁਹਾਡੀਆਂ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਤ੍ਰਿਫਲਾ ਪਾਊਡਰ ਦਾ ਸੇਵਨ ਮੈਟਾਬੌਲੀਜ਼ਮ ਨੂੰ ਵਧਾਉਣ ਵਿਚ ਮਦਦ ਕਰਦਾ ਹੈ, ਜਿਸ ਨਾਲ ਭਾਰ ਘਟਾਉਣਾ ਆਸਾਨ ਹੋ ਸਕਦਾ ਹੈ।
ਇਸ ਵਿਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਚਮੜੀ ਨੂੰ ਚਮਕਦਾਰ ਬਣਾਉਂਦੇ ਹਨ ਅਤੇ ਇਸ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੇ ਹਨ।
ਤ੍ਰਿਫਲਾ ਵਿੱਚ ਐਂਟੀਆਕਸੀਡੈਂਟ ਤੇ ਵਿਟਾਮਿਨ ਸੀ ਹੁੰਦਾ ਹੈ ਜੋ ਵਾਲਾਂ ਨੂੰ ਪੋਸ਼ਣ ਦਿੰਦਾ ਹੈ ਅਤੇ ਵਾਲਾਂ ਦੇ ਝੜਨ ਨੂੰ ਘੱਟ ਕਰਦਾ ਹੈ।
ਤ੍ਰਿਫਲਾ ਪਾਊਡਰ ਦਾ ਸੇਵਨ ਤੁਹਾਡੀ ਪਾਚਨ ਕਿਰਿਆ ਨੂੰ ਸੁਧਾਰ ਸਕਦਾ ਹੈ ਅਤੇ ਬਲੋਟਿੰਗ, ਬਦਹਜ਼ਮੀ ਅਤੇ ਐਸੀਡਿਟੀ ਦੀਆਂ ਸਮੱਸਿਆਵਾਂ ਨੂੰ ਘੱਟ ਕਰ ਸਕਦਾ ਹੈ।
ਇਸ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ, ਇਸ 'ਚ ਐਂਟੀਆਕਸੀਡੈਂਟ ਹੁੰਦੇ ਹਨ, ਜਿਸ ਕਾਰਨ ਤੁਸੀਂ ਮੌਸਮੀ ਬਿਮਾਰੀਆਂ ਨਾਲ ਲੜਨ ਦੇ ਯੋਗ ਹੋ ਜਾਂਦੇ ਹੋ।
ਇਕ ਗਲਾਸ ਕੋਸੇ ਪਾਣੀ ਵਿਚ 1 ਚਮਚ ਤ੍ਰਿਫਲਾ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾਓ। ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਡ੍ਰਿੰਕ ਦਾ ਸੇਵਨ ਕਰੋ, ਕੁਝ ਹੀ ਦਿਨਾਂ 'ਚ ਤੁਹਾਨੂੰ ਫਾਇਦੇ ਦੇਖਣ ਨੂੰ ਮਿਲਣਗੇ।