ਬਹੁਤ ਸਾਰੇ ਲੋਕ ਠੰਢੇ ਪਾਣੀ ਨਾਲ ਨਹਾਉਣਾ ਪਸੰਦ ਕਰਦੇ ਹਨ, ਇਹ ਸਾਡੀ ਰੋਜ਼ਾਨਾ ਦੀ ਰੁਟੀਨ ਹੈ। ਠੰਢੇ ਪਾਣੀ ਨਾਲ ਨਹਾਉਣ ਬਾਰੇ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਹੋ ਸਕਦੇ ਹਨ।
ਠੰਢਾ ਪਾਣੀ ਸਰੀਰ ਨੂੰ ਊਰਜਾ ਦੇਣ ਵਿੱਚ ਮਦਦ ਕਰਦਾ ਹੈ। ਜਦੋਂ ਤੁਸੀਂ ਠੰਢੇ ਪਾਣੀ ਨਾਲ ਇਸ਼ਨਾਨ ਕਰਦੇ ਹੋ ਤਾਂ ਤੁਹਾਡੀ ਖੂਨ ਸੰਚਾਰ ਪ੍ਰਣਾਲੀ ਐਕਟਿਵ ਹੋ ਜਾਂਦੀ ਹੈ, ਜਿਸ ਨਾਲ ਤੁਹਾਨੂੰ ਤਾਜ਼ਗੀ ਤੇ ਊਰਜਾ ਮਿਲਦੀ ਹੈ।
ਠੰਢੇ ਪਾਣੀ ਨਾਲ ਨਿਯਮਿਤ ਨਹਾਉਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਇਹ ਸਰੀਰ ਨੂੰ ਬੁਖਾਰ, ਜ਼ੁਕਾਮ ਤੇ ਹੋਰ ਬਿਮਾਰੀਆਂ ਨਾਲ ਲੜਨ ਵਿਚ ਮਦਦ ਕਰਦਾ ਹੈ।
ਠੰਢੇ ਪਾਣੀ ਨਾਲ ਨਹਾਉਣਾ ਵੀ ਮਾਨਸਿਕ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਤਣਾਅ ਅਤੇ ਚਿੰਤਾ ਨੂੰ ਘਟਾਉਂਦਾ ਹੈ ਅਤੇ ਮਾਨਸਿਕ ਸਪੱਸ਼ਟਤਾ ਵਧਾਉਂਦਾ ਹੈ।
ਠੰਢਾ ਪਾਣੀ ਚਮੜੀ ਨੂੰ ਟਾਈਟ ਤੇ ਚਮਕਦਾਰ ਬਣਾਉਂਦਾ ਹੈ। ਠੰਢੇ ਪਾਣੀ ਨਾਲ ਨਹਾਉਣ ਨਾਲ ਸਰੀਰ ਦਾ ਮੈਟਾਬੋਲਿਜ਼ਮ ਵਧਦਾ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ।
ਠੰਢੇ ਪਾਣੀ ਨਾਲ ਨਹਾਉਣ ਨਾਲ ਜ਼ੁਕਾਮ ਤੇ ਫਲੂ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਸਕਦਾ ਹੈ, ਖਾਸ ਤੌਰ 'ਤੇ ਉਨ੍ਹਾਂ ਲਈ ਜਿਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੈ।
ਕੁਝ ਲੋਕਾਂ ਨੂੰ ਠੰਢੇ ਪਾਣੀ ਨਾਲ ਨਹਾਉਣਾ ਨਾਲ ਜ਼ਿਆਦਾ ਪਿਸ਼ਾਬ ਆਉਣ ਦੀ ਸਮੱਸਿਆ ਹੋ ਸਕਦੀ ਹੈ, ਜਿਸ ਨਾਲ ਪਰੇਸ਼ਾਨੀ ਹੋ ਸਕਦੀ ਹੈ। ਸਰੀਰ 'ਚ ਕੜਵੱਲ ਜਾਂ ਦਰਦ ਹੋ ਸਕਦਾ ਹੈ।