ਸਰਦੀਆਂ ਵਿੱਚ ਮੂਲੀ ਬਾਜ਼ਾਰ ਵਿੱਚ ਭਰਪੂਰ ਮਾਤਰਾ ਵਿੱਚ ਉਪਲਬਧ ਹੁੰਦੀ ਹੈ। ਮੂਲੀ ਵਿੱਚ ਪ੍ਰੋਟੀਨ, ਆਇਰਨ, ਫਾਈਬਰ ਅਤੇ ਵਿਟਾਮਿਨ ਸੀ ਵੱਡੀ ਮਾਤਰਾ ਵਿੱਚ ਪਾਇਆ ਜਾਂਦਾ ਹੈ।
ਇਸ ਨੂੰ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਤੇ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਮੂਲੀ ਖਾਣ ਨਾਲ ਸਰੀਰ ਲੰਬੇ ਸਮੇਂ ਤੱਕ ਸਿਹਤਮੰਦ ਰਹਿੰਦਾ ਹੈ।
ਜਿਨ੍ਹਾਂ ਲੋਕਾਂ ਦੇ ਸਰੀਰ 'ਚ ਆਇਰਨ ਦੀ ਕਾਫੀ ਮਾਤਰਾ ਹੁੰਦੀ ਹੈ। ਉਨ੍ਹਾਂ ਨੂੰ ਮੂਲੀ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਮੂਲੀ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।
ਥਾਇਰਾਇਡ ਦੇ ਮਰੀਜ਼ਾਂ ਨੂੰ ਮੂਲੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਕਿਉਂਕਿ ਇਸ ਦੇ ਸੇਵਨ ਨਾਲ ਥਾਇਰਾਇਡ ਗਲੈਂਡ 'ਚ ਸਮੱਸਿਆ ਹੋ ਸਕਦੀ ਹੈ ਅਤੇ ਥਾਇਰਾਇਡ ਦਾ ਪੱਧਰ ਵੀ ਵਧ ਸਕਦਾ ਹੈ।
ਮੂਲੀ ਦੇ ਜ਼ਿਆਦਾ ਸੇਵਨ ਨਾਲ ਸਰੀਰ 'ਚ ਡੀਹਾਈਡ੍ਰੇਸ਼ਨ ਹੋ ਸਕਦੀ ਹੈ। ਕਿਉਂਕਿ ਇਸ ਨੂੰ ਖਾਣ ਤੋਂ ਬਾਅਦ ਪਿਸ਼ਾਬ ਜ਼ਿਆਦਾ ਆਉਂਦਾ ਹੈ। ਜਿਸ ਕਾਰਨ ਜ਼ਿਆਦਾ ਪਿਸ਼ਾਬ ਕਰਨ ਨਾਲ ਸਰੀਰ 'ਚ ਪਾਣੀ ਦੀ ਕਮੀ ਹੋ ਸਕਦੀ ਹੈ।
ਜਿਹੜੇ ਲੋਕ ਸ਼ੂਗਰ ਦੀ ਦਵਾਈ ਲੈ ਰਹੇ ਹਨ, ਉਨ੍ਹਾਂ ਨੂੰ ਮੂਲੀ ਦੇ ਜ਼ਿਆਦਾ ਸੇਵਨ ਤੋਂ ਬਚਣਾ ਚਾਹੀਦਾ ਹੈ। ਕਿਉਂਕਿ ਮੂਲੀ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਅਤੇ ਇਸ ਵਿੱਚ ਮੌਜੂਦ ਸ਼ੂਗਰ ਦੀ ਮਾਤਰਾ ਨੂੰ ਘੱਟ ਕਰਦਾ ਹੈ।
ਮੂਲੀ ਦਾ ਜ਼ਿਆਦਾ ਸੇਵਨ ਸਰੀਰ ਨੂੰ ਕਈ ਤਰ੍ਹਾਂ ਦੇ ਨੁਕਸਾਨ ਪਹੁੰਚਾ ਸਕਦੈ। ਪਰ ਜੇ ਤੁਹਾਨੂੰ ਕੋਈ ਬਿਮਾਰੀ ਜਾਂ ਐਲਰਜੀ ਹੈ ਤਾਂ ਡਾਕਟਰ ਤੋਂ ਪੁੱਛ ਕੇ ਹੀ ਇਸ ਦਾ ਸੇਵਨ ਕਰੋ।