ਬ੍ਰਿਸਬੇਨ 'ਚ ਯਾਦ ਕੀਤਾ ਗਿਆ ਮਨਮੀਤ ਅਲੀਸ਼ੇਰ, ਦਸਵੀਂ ਬਰਸੀ ਮੌਕੇ ਕੰਮ ਵਾਲੀਆਂ ਥਾਵਾਂ 'ਤੇ ਪੁਖ਼ਤਾ ਸੁਰੱਖਿਆ ਦੀ ਉੱਠੀ ਮੰਗ
ਆਸਟ੍ਰੇਲੀਆ ਦੇ ਬ੍ਰਿਸਬੇਨ ਵਿੱਚ ਮਨਮੀਤ ਅਲੀਸ਼ੇਰ ਦੀ ਦਸਵੀਂ ਬਰਸੀ ਮੌਕੇ ਵੱਖ-ਵੱਖ ਥਾਵਾਂ ’ਤੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਇਨ੍ਹਾਂ ਵਿੱਚ ਪੰਜਾਬੀ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ, ਯੂਨੀਅਨ ਨੁਮਾਇੰਦਿਆਂ, ਸਾਬਕਾ ਸਹਿਕਰਮੀਆਂ ਅਤੇ ਮੰਤਰੀਆਂ ਨੇ ਸ਼ਿਰਕਤ ਕੀਤੀ। ਮਨਮੀਤ ਦੇ ਵੱਡੇ ਭਰਾ ਅਮਿਤ ਅਲੀਸ਼ੇਰ ਵੀ ਸਮਾਗਮਾਂ ਵਿੱਚ ਸ਼ਾਮਲ ਹੋਏ।
Publish Date: Thu, 29 Oct 2026 02:34 PM (IST)
Updated Date: Thu, 29 Oct 2026 02:35 PM (IST)
ਹਰਪ੍ਰੀਤ ਸਿੰਘ ਕੋਹਲੀ, ਬ੍ਰਿਸਬੇਨ - ਆਸਟ੍ਰੇਲੀਆ ਦੇ ਬ੍ਰਿਸਬੇਨ ਵਿੱਚ ਮਨਮੀਤ ਅਲੀਸ਼ੇਰ ਦੀ ਦਸਵੀਂ ਬਰਸੀ ਮੌਕੇ ਵੱਖ-ਵੱਖ ਥਾਵਾਂ ’ਤੇ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਇਨ੍ਹਾਂ ਵਿੱਚ ਪੰਜਾਬੀ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ, ਯੂਨੀਅਨ ਨੁਮਾਇੰਦਿਆਂ, ਸਾਬਕਾ ਸਹਿਕਰਮੀਆਂ ਅਤੇ ਮੰਤਰੀਆਂ ਨੇ ਸ਼ਿਰਕਤ ਕੀਤੀ। ਮਨਮੀਤ ਦੇ ਵੱਡੇ ਭਰਾ ਅਮਿਤ ਅਲੀਸ਼ੇਰ ਵੀ ਸਮਾਗਮਾਂ ਵਿੱਚ ਸ਼ਾਮਲ ਹੋਏ।
ਸਮਾਗਮਾਂ ਦੀ ਸ਼ੁਰੂਆਤ ਸ਼ੇਰਵੁੱਡ ਬੱਸ ਡਿਪੂ ਤੋਂ ਹੋਈ, ਜਿੱਥੇ ਮਨਮੀਤ ਦੀ ਯਾਦ ਵਿੱਚ ਸਥਾਪਤ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਨਿਭਾਈ ਗਈ। ਇਸ ਮੌਕੇ ਸਾਬਕਾ ਸਹਿਕਰਮੀਆਂ ਅਤੇ ਯੂਨੀਅਨ ਮੈਂਬਰਾਂ ਨੇ ਉਨ੍ਹਾਂ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਬੁਲਾਰਿਆਂ ਨੇ ਕੰਮਕਾਜੀ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਕਾਮਿਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਤੋਂ ਬਾਅਦ ਮੂਰੂਕਾ ਸਥਿਤ ਲਕਸਵਰਥ ਪਲੇਸ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਭਾਈਚਾਰੇ ਦੇ ਮੈਂਬਰਾਂ, ਯੂਨੀਅਨ ਨੁਮਾਇੰਦਿਆਂ ਅਤੇ ਮੰਤਰੀਆਂ ਨੇ ਭਾਗ ਲਿਆ। ਮਨਮੀਤ ਅਲੀਸ਼ੇਰ ਦੀ ਯਾਦ ਵਿੱਚ 31 ਅਕਤੂਬਰ ਨੂੰ ਦੁਪਹਿਰ 1 ਤੋਂ 3 ਵਜੇ ਤੱਕ ਇਨਾਲਾ ਸਿੱਖ ਟੈਂਪਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਦਾ ਸਮਾਗਮ ਕਰਵਾਇਆ ਜਾਵੇਗਾ।