ਕੈਨਬਰਾ, ਏਪੀ : ਆਸਟ੍ਰੇਲੀਆ 'ਚ ਕੋਰੋਨਾ ਵਾਇਰਸ ਸੰਕ੍ਰਮਿਤ ਵਿਅਕਤੀ ਦੇ ਸੰਪਰਕ 'ਚ ਆਏ ਲੋਕਾਂ ਦਾ ਤੇਜ਼ੀ ਨਾਲ ਪਤਾ ਲਗਾਉਣ ਲਈ 'ਕੋਵਿਡ ਸੇਫ ਐਪ' ਨਾਮ ਦਾ ਇਕ ਐਪ ਐਤਵਾਰ ਨੂੰ ਜਾਰੀ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਐਪ ਨੂੰ ਹਾਲੇ ਤਕ 10 ਲੱਖ ਲੋਕਾਂ ਤੋਂ ਵੱਧ ਲੋਕਾਂ ਨੇ ਡਾਊਨਲੋਡ ਕੀਤਾ ਹੈ। ਮੁਖ ਸਿਹਤ ਅਧਿਕਾਰੀ ਡੇਮਿਯਨ ਮਰਫੀ ਨੇ ਕਿਹਾ ਕਿ ਸ਼ੁਰੂਆਤ 'ਚ ਇਸ ਐਪ ਨੂੰ ਇੰਨੀ ਪ੍ਰਮੁੱਖਤਾ ਮਿਲਣ ਨਾਲ ਉਹ ਖੁਸ਼ ਹੈ।

ਉਨ੍ਹਾਂ ਨੇ ਕਿਹਾ ਕਿ ਐਤਵਾਰ ਰਾਤ ਇਸ ਐਪ ਨੂੰ 12 ਘੰਟਿਆਂ 'ਚ 2.6 ਕਰੋੜ ਆਬਾਦੀ ਵਾਲੇ ਦੇਸ਼ 'ਚ 11.3 ਲੱਖ ਲੋਕਾਂ ਨੇ ਆਪਣੇ ਮੋਬਾਈਲ 'ਚ ਡਾਊਨਲੋਡ ਕੀਤਾ ਹੈ। ਦੱਸ ਦੇਈਏ ਕਿ ਆਸਟ੍ਰੇਲੀਆ 'ਚ ਇਸ ਸਮੇਂ ਕੋਰੋਨਾ ਸੰਕ੍ਰਮਿਤ ਲੋਕਾਂ ਦੀ ਗਿਣਤੀ 6,720 ਹੈ ਉਥੇ ਹੀ ਮਰਨ ਵਾਲਿਆਂ ਦਾ ਅੰਕੜਾ 83 ਤਕ ਪਹੁੰਚ ਗਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਸਿਰਫ ਆਸਟ੍ਰੇਲੀਆ ਹੀ ਨਹੀਂ ਬਲਕਿ ਦੁਨੀਆ ਦੇ 200 ਤੋਂ ਜ਼ਿਆਦਾ ਦੇਸ਼ ਇਸ ਵਾਇਰਸ ਦਾ ਸਾਹਮਣਾ ਕਰ ਰਹੇ ਹਨ। ਇਸ ਸਮੇਂ ਪੂਰੀ ਦੁਨੀਆ 'ਚ ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਨਾਲ 2 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 28 ਲੱਖ ਤੋਂ ਜ਼ਿਆਦਾ ਸੰਕ੍ਰਮਿਤਾਂ ਦਾ ਅੰਕੜਾ ਪਹੁੰਚ ਗਿਆ ਹੈ।

Posted By: Susheel Khanna