- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਗਮ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਆਉਣ ਵਾਲੀਆਂ ਚੋਣਾਂ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਮੈਂਬਰਾਂ ਵੱਲੋਂ ਆਪਣੇ ਕੀਮਤੀ ਸੁਝਾਅ ਅਤੇ ਵਿਚਾਰ ਸਾਂਝੇ ਕਰਦਿਆਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਰਣਨੀਤੀਆਂ ‘ਤੇ ਚਰਚਾ ਕੀਤੀ ਗਈ।

ਖੁਸ਼ਪ੍ਰੀਤ ਸਿੰਘ ਸੁਨਾਮ, ਮੈਲਬੌਰਨ : ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਇੱਕ ਵਿਸ਼ੇਸ਼ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।
ਸਮਾਗਮ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਆਉਣ ਵਾਲੀਆਂ ਚੋਣਾਂ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਮੈਂਬਰਾਂ ਵੱਲੋਂ ਆਪਣੇ ਕੀਮਤੀ ਸੁਝਾਅ ਅਤੇ ਵਿਚਾਰ ਸਾਂਝੇ ਕਰਦਿਆਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਰਣਨੀਤੀਆਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਨੂੰ ਵੀ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ।
ਚੀਮਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ ‘ਤੇ ਲਿਆਉਣ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਹਮੇਸ਼ਾ ਪੰਜਾਬ ਦੀ ਤਰੱਕੀ ਅਤੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਆਏ ਹਨ ਅਤੇ ਉਨ੍ਹਾਂ ਦੇ ਵਿਚਾਰ ਪਾਰਟੀ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਸਮਾਗਮ ਦੌਰਾਨ ਭਾਈਚਾਰਕ ਏਕਤਾ, ਲੋਕਾਂ ਨਾਲ ਸਿੱਧਾ ਜੁੜਾਅ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਸਾਂਝੇ ਯਤਨਾਂ ਨੂੰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।
ਇਸ ਮੌਕੇ ਨੈਸ਼ਨਲ ਵਾਈਸ ਪ੍ਰੈਜ਼ੀਡੈਂਟ ਸੁਖਬੀਰ ਸਿੰਘ ਸੰਧੂ, ਪੰਜਾਬ ਪ੍ਰਧਾਨ ਹਰਪ੍ਰੀਤ ਸਿੰਘ ਡੋਡ, ਜਨਰਲ ਸਕੱਤਰ ਤਰਨਜੀਤ ਗਿੱਲ, ਸਕੱਤਰ ਅਜਵਿੰਦਰ ਜੋਹਲ, ਵਿਕਟੋਰੀਆ ਪੰਜਾਬ ਚੈਪਟਰ ਦੇ ਪ੍ਰਧਾਨ ਕੰਵਰਪ੍ਰਤਾਪ ਸਿੰਘ, ਯੂਥ ਪ੍ਰਧਾਨ ਬਿਕਰਮ ਸੰਧੂ, ਗੁਰਦੀਪ ਸਿੰਘ, ਮੋਹਿੰਦਰਪਾਲ ਸਿੰਘ ,ਸੰਦੀਪ ਸਿੰਘ ਥੋਥੀਆਂ ਤੇ ਲੱਕੀ ਜੋਸ਼ੀ ਸਮੇਤ ਕਾਂਗਰਸੀ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ।