- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਪਰਿਵਾਰਾਂ ਨੂੰ ਮਾਨ ਭਰਾਵਾਂ ਦਾ ਸ਼ੋਅ ਵੇਖਣ ਲਈ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਆਰੀ ਅਤੇ ਸਮਾਜ ਨੂੰ ਸੇਧ ਦੇਣ ਵਾਲੀ ਗਾਇਕੀ ਰਾਹੀਂ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਮਾਂ-ਬੋਲੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਆਪਣੇ ਬੱਚਿਆਂ ਸਮੇਤ ਇਸ ਸੰਗੀਤਕ ਸ਼ਾਮ ਦਾ ਆਨੰਦ ਮਾਣਨ। ਉਨ੍ਹਾਂ ਦੱਸਿਆ ਕਿ ਸ਼ੋਅ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਬ੍ਰਿਸਬੇਨ, (ਹਰਪ੍ਰੀਤ ਸਿੰਘ ਕੋਹਲੀ)। ਪੰਜਾਬੀ ਗਾਇਕੀ, ਕਵੀਸ਼ਰੀ ਅਤੇ ਅਦਾਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਉੱਘੇ ਗਾਇਕ ਤੇ ਅਦਾਕਾਰ ਹਰਭਜਨ ਮਾਨ ਅਤੇ ਪ੍ਰਸਿੱਧ ਗਾਇਕ ਗੁਰਸੇਵਕ ਮਾਨ ਦੀ ਜੋੜੀ ‘ਸਤਰੰਗੀ ਪੀਂਘ ਟੂਰ’ ਤਹਿਤ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਦੀ ਮਹਿਕ ਵੰਡਣ ਪਹੁੰਚ ਰਹੀ ਹੈ।
ਇਸੇ ਲੜੀ ਤਹਿਤ ਮਾਨ ਭਰਾਵਾਂ ਦਾ ਵਿਸ਼ੇਸ਼ ਸੰਗੀਤਕ ਸਮਾਗਮ ਸ਼ਨੀਵਾਰ, 15 ਅਗਸਤ ਨੂੰ ਬ੍ਰਿਸਬੇਨ ਸੈਂਟਰਲ ਆਡੀਟੋਰੀਅਮ, ਮਾਊਂਟ ਗ੍ਰੈਵਟ, ਬ੍ਰਿਸਬੇਨ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਆਯੋਜਨ ਆਸਟ੍ਰੇਲੀਆ-ਨਿਊਜ਼ੀਲੈਂਡ ਟੂਰ ਦੇ ਮੁੱਖ ਪ੍ਰਬੰਧਕ ਦੇਸੀ ਰੌਕਸ ਦੇ ਮਨਮੋਹਨ ਸਿੰਘ ਵੱਲੋਂ ਕੀਤਾ ਜਾ ਰਿਹਾ ਹੈ, ਜਦਕਿ ਬ੍ਰਿਸਬੇਨ ਸ਼ੋਅ ਲਈ ਗ੍ਰਿਫਿਨ ਕਾਲਜ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।
ਦੇਸੀ ਰੌਕਸ ਦੇ ਮਨਮੋਹਨ ਸਿੰਘ ਨੇ ਕਿਹਾ ਕਿ ਹਰਭਜਨ ਮਾਨ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਪਰਿਵਾਰਕ ਰਿਸ਼ਤਿਆਂ, ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਮਾਂ-ਬੋਲੀ ਨਾਲ ਜੁੜੇ ਗੀਤਾਂ ਅਤੇ ਆਪਣੀ ਅਦਾਕਾਰੀ ਰਾਹੀਂ ਪੰਜਾਬੀ ਭਾਈਚਾਰੇ ਦੀ ਸੇਵਾ ਕਰ ਰਹੇ ਹਨ। ਇਸੇ ਕਾਰਨ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਭਰਪੂਰ ਪਿਆਰ ਅਤੇ ਸਤਿਕਾਰ ਮਿਲਦਾ ਰਿਹਾ ਹੈ।
ਉਨ੍ਹਾਂ ਪਰਿਵਾਰਾਂ ਨੂੰ ਮਾਨ ਭਰਾਵਾਂ ਦਾ ਸ਼ੋਅ ਵੇਖਣ ਲਈ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਆਰੀ ਅਤੇ ਸਮਾਜ ਨੂੰ ਸੇਧ ਦੇਣ ਵਾਲੀ ਗਾਇਕੀ ਰਾਹੀਂ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਮਾਂ-ਬੋਲੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਆਪਣੇ ਬੱਚਿਆਂ ਸਮੇਤ ਇਸ ਸੰਗੀਤਕ ਸ਼ਾਮ ਦਾ ਆਨੰਦ ਮਾਣਨ। ਉਨ੍ਹਾਂ ਦੱਸਿਆ ਕਿ ਸ਼ੋਅ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਸ ਮੌਕੇ ਫਾਈਵ ਵਾਟਰਸ ਮਾਈਗ੍ਰੇਸ਼ਨ ਤੋਂ ਜਸਪਾਲ ਸੰਧੂ ਨੇ ਕਿਹਾ ਕਿ ਇਹ ਕਹਿਣਾ ਕੋਈ ਅਤਿਕਥਨੀ ਨਹੀਂ ਹੋਵੇਗੀ ਕਿ ਪੰਜਾਬੀ ਸਿਨੇਮਾ ਨੂੰ ਮੁੜ ਸੁਰਜੀਤ ਕਰਨ ਵਿੱਚ ਅਦਾਕਾਰ ਹਰਭਜਨ ਮਾਨ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰਭਜਨ ਮਾਨ ਨੇ ਪੰਜਾਬੀ ਫਿਲਮਾਂ ਦੇ ਮੁੜ ਸ਼ੁਰੂ ਹੋਏ ਸਫ਼ਰ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬੀ ਫਿਲਮ ਸਨਅਤ ਨੇ ਕੌਮਾਂਤਰੀ ਪੱਧਰ ’ਤੇ ਆਪਣੀ ਵਿਸ਼ੇਸ਼ ਥਾਂ ਬਣਾਈ ਹੈ।
ਮਾਨ ਭਰਾਵਾਂ ਦੀ ਗਾਇਕੀ ਵਿੱਚ ਪੰਜਾਬੀ ਲੋਕਧਾਰਾ, ਪਰਿਵਾਰਕ ਕਦਰਾਂ-ਕੀਮਤਾਂ, ਵਿਰਸੇ ਅਤੇ ਸਮਾਜਿਕ ਸਰੋਕਾਰਾਂ ਦੀ ਝਲਕ ਦੇਖਣ ਨੂੰ ਮਿਲਦੀ ਹੈ। ਇਸ ਕਰਕੇ ‘ਸਤਰੰਗੀ ਪੀਂਘ ਟੂਰ’ ਨੂੰ ਲੈ ਕੇ ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਵੀ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ।