- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਨੀ ਬੈਂਕ ਆਰ. ਐਸ. ਐਲ. ਵਿਖੇ ਪ੍ਰਣਾਮ ਸਿੰਘ ਹੇਅਰ ਅਤੇ ਰਛਪਾਲ ਸਿੰਘ ਹੇਰ ਦੋਵੇਂ ਮੈਂਬਰ ਭਾਰਤੀ ਕਮੇਟੀ ਦੀ ਅਗਵਾਈ ‘ਚ ਸਿੱਖ ਭਾਈਚਾਰੇ ਨੇ ਪਰੇਡ ਵਿਚ ਹਿੱਸਾ ਲਿਆ। ਭਾਈਚਾਰੇ 'ਚੋ ਸ. ਹੰਸਾ ਸਿੰਘ, ਮੋਹਿੰਦਰਪਾਲ ਸਿੰਘ ਕਾਹਲੋਂ, ਸੁਮੀਤ ਸਿੰਘ, ਸੁਰਿੰਦਰ ਸਿੰਘ, ਤਜਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਬੱਲ, ਸਰਵਣ ਸਿੰਘ, ਨਵੀ, ਨਵਦੀਪ ਸਿੰਘ, ਦਲਜੀਤ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ।

ਹਰਪ੍ਰੀਤ ਸਿੰਘ ਕੋਹਲੀ, ਬ੍ਰਿਸਬੇਨ : ਆਸਟ੍ਰੇਲੀਆ ਭਰ ‘ਚ ਆਸਟ੍ਰੇਲੀਅਨ-ਨਿਊਜ਼ੀਲੈਂਡ ਦੀਆਂ ਫੌਜਾਂ ਵਲੋਂ ਜੰਗ ‘ਚ ਸ਼ਹੀਦ ਹੋਏ ਆਪਣੀਆਂ ਫੌਜਾਂ ਦੇ ਸਾਥੀ ਦੇਸ਼ਾਂ ਦੇ ਜਵਾਨਾਂ ਦੀ ਯਾਦ ‘ਚ 111 ਸਾਲਾ ਐਨ. ਜੈਕ ਡੇਅ ਮਨਾਇਆ। ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਇਸ ਰਸਮ ‘ਚ ਹਜ਼ਾਰਾਂ ਲੋਕਾਂ ਨੇ ਜੰਗੀ ਸ਼ਹੀਦਾਂ ਨੂੰ ਯਾਦ ਕੀਤਾ। ਪਹਿਲੇ ਤੇ ਦੂਸਰੇ ਵਿਸ਼ਵ ਯੁੱਧ ਵਿੱਚ ਕਰੀਬ 13 ਲੱਖ ਭਾਰਤੀ ਫੌਜੀਆਂ ਨੇ ਭਾਗ ਲਿਆ ਜਿਨ੍ਹਾਂ ’ਚੋ 74 ਹਜਾਰ ਦੇ ਕਰੀਬ ਨੇ ਸ਼ਹੀਦੀ ਹੋ ਗਏ ਤੇ ਦੂਜੇ ਵਿਸ਼ਵ ਜੰਗ ਵਿੱਚ ਤਕਰੀਬਨ 25 ਲੱਖ ਦੇ ਕਰੀਬ ਫੌਜੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ’ਚੋ 87000 ਦੇ ਲੱਗਪਗ ਸ਼ਹੀਦ ਹੋਏ ਸਨ ਅਤੇ ਇਸੇ ਤਰ੍ਹਾਂ ਗਾਲੀਪੋਲੀ ਦੀ ਲੜਾਈ ਵਿੱਚ 15000 ’ਚੋ 1500 ਭਾਰਤੀ ਫੌਜੀਆਂ ਨੇ ਸ਼ਹੀਦ ਹੋਏ ਸਨ। ਇਸ ਮੌਕੇ ਬ੍ਰਿਸਬੇਨ ਵਸਦੇ ਪੰਜਾਬੀ ਸਿੱਖ ਭਾਈਚਾਰੇ ਨੇ ਵੀ ਵੱਖ-ਵੱਖ ਥਾਵਾਂ ‘ਤੇ ਸਿੱਖ ਫੌਜੀਆਂ ਨੂੰ ਯਾਦ ਕਰ ਕੇ ਹਾਜ਼ਰੀ ਭਰੀ।